Home / News / ਸੋਮਵਾਰ ਤੋਂ ਖੁੱਲ੍ਹਣਗੇ ਪੰਜਾਬ ਦੇ ਸਕੂਲ, ਕਲਾਸਾਂ ਨੂੰ ਕੀਤਾ ਜਾ ਰਿਹੈ ਸੈਨੇਟਾਈਜ਼

ਸੋਮਵਾਰ ਤੋਂ ਖੁੱਲ੍ਹਣਗੇ ਪੰਜਾਬ ਦੇ ਸਕੂਲ, ਕਲਾਸਾਂ ਨੂੰ ਕੀਤਾ ਜਾ ਰਿਹੈ ਸੈਨੇਟਾਈਜ਼

ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਫੈਲਣ ਤੋਂ ਲਗਭਗ ਸੱਤ ਮਹੀਨੇ ਬਾਅਦ 19 ਅਕਤੂਬਰ ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲ ਖੁੱਲ੍ਹ ਜਾਣਗੇ। ਵਿਦਿਆਰਥੀ ਹੁਣ ਕਲਾਸਾਂ ‘ਚ ਪੜ੍ਹਾਈ ਕਰ ਸਕਣਗੇ।

ਮਹਾਂਮਾਰੀ ਫੈਲਣ ਤੋਂ ਬਾਅਦ ਸੂਬੇ ਭਰ ਦੇ ਸਰਕਾਰੀ ਸਕੂਲ 22 ਮਾਰਚ ਨੂੰ ਬੰਦ ਕਰ ਦਿੱਤੇ ਗਏ ਸਨ, ਹਾਲਾਂਕਿ ਹਾਲੇ ਕੋਰੋਨਾ ਕਾਰਨ ਬਣੇ ਹਾਲਾਤਾਂ ਦੇ ਮੱਦੇਨਜ਼ਰ ਕਲਾਸ ‘ਚ ਸਿਰਫ 20 ਵਿਦਿਆਰਥੀ ਹੀ ਬੈਠ ਸਕਦੇ ਹਨ। ਸੋਮਵਾਰ ਨੂੰ ਸਕੂਲ ਖੁੱਲ੍ਹਣ ਤੋਂ ਪਹਿਲਾਂ ਐਤਵਾਰ ਨੂੰ ਸਾਰੇ ਸਕੂਲਾਂ ਵਿੱਚ ਸੈਨੇਟਾਈਜ਼ਿਗ ਕੀਤੀ ਗਈ ਹੈ।

ਕਲਾਸ ਵਿੱਚ ਇੱਕ ਬੈਂਚ ਤੇ ਇੱਕ ਵਿਦਿਆਰਥੀ ਹੀ ਬੈਠ ਸਕੇਗਾ। ਅਧਿਆਪਕ ਅਤੇ ਵਿਦਿਆਰਥੀਆਂ ਲਈ ਮਾਸਕ ਪਹਿਨ ਕੇ ਆਉਣਾ ਜ਼ਰੂਰੀ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਸਕੂਲਾਂ ਨੇ ਸਾਰੀ ਤਿਆਰੀਆਂ ਪੂਰੀ ਕਰ ਲਈਆਂ ਹਨ।

Check Also

ਮੁੱਖ ਮੰਤਰੀ ਵੱਲੋਂ ਪਟਿਆਲਾ ਵਾਸੀਆਂ ਨੂੰ ਦੁਸਹਿਰੇ ਦਾ ਤੋਹਫ਼ਾ, ਖੇਡ ਯੂਨੀਵਰਸਿਟੀ ਤੇ ਨਵੇਂ ਬੱਸ ਅੱਡੇ ਦੇ ਨੀਂਹ ਪੱਥਰ ਰੱਖੇ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁਸਹਿਰੇ ਦੇ ਤਿਉਹਰ ਮੌਕੇ ਅੱਜ ਪਟਿਆਲਾ …

Leave a Reply

Your email address will not be published. Required fields are marked *