ਪੰਜਾਬ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਬਲ ਤੈਨਾਤ

Global Team
2 Min Read

ਚੰਡੀਗੜ੍ਹ : ਸੈਕਟਰ 9 ਸਥਿਤ ਪੰਜਾਬ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਖਬਰ ਹੈ। ਸਕੱਤਰੇਤ ਨੂੰ ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ ਹੈ। ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸਕੱਤਰੇਤ ਨੂੰ ਇਹ ਦੂਜੀ ਵਾਰ ਧਮਕੀ ਮਿਲੀ ਹੈ। ਪੁਲਿਸ ਦੀ ਬੰਬ ਡਿਟੈਕਸ਼ਨ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ।

ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਸਕੱਤਰੇਤ ਤੋਂ ਸੁਰੱਖਿਅਤ ਬਾਹਰ ਕੱਢ ਦਿੱਤਾ ਗਿਆ ਹੈ। ਪੁਲਿਸ ਫੋਰਸ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਪੂਰੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਸ਼ੱਕੀ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਰ ਆਉਣ-ਜਾਣ ਵਾਲੇ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਸਾਵਧਾਨੀ ਵਜੋਂ ਹਰਿਆਣਾ ਸਕੱਤਰੇਤ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਕੱਲ੍ਹ ਯਾਨੀ 20 ਫਰਵਰੀ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ। ਇਸ ਨੂੰ ਦੇਖਦੇ ਹੋਏ ਵਿਧਾਨ ਸਭਾ ਕੰਪਲੈਕਸ ਵਿੱਚ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੁਪਹਿਰ ਤੋਂ ਬਾਅਦ ਵਿਧਾਨ ਸਭਾ ਕੰਪਲੈਕਸ ਵਿੱਚ ਬੀ.ਏ.ਸੀ. (BAC) ਦੀ ਮੀਟਿੰਗ ਹੋਣੀ ਹੈ। ਇਸ ਵਿੱਚ ਮੁੱਖ ਮੰਤਰੀ ਨਾਇਬ ਸੈਣੀ, ਸਪੀਕਰ ਹਰਵਿੰਦਰ ਕਲਿਆਣ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਸ਼ਾਮਲ ਹੋਣ ਵਾਲੇ ਹਨ।

ਦੱਸ ਦੇਈਏ ਕਿ ਮੰਗਲਵਾਰ ਨੂੰ ਵੀ ਮੋਹਾਲੀ ਦੇ ਉਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿੱਥੇ CM ਮਾਨ ਦਾਖਲ (ਐਡਮਿਟ) ਸਨ। ਹਾਲਾਂਕਿ, ਉਹ ਧਮਕੀ ਝੂਠੀ ਨਿਕਲੀ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment