Stubble burning: ਪੰਜਾਬ ‘ਚ ਪਰਾਲੀ ਸਾੜਨ ਦੇ ਵਧੇ ਮਾਮਲੇ, ਸਭ ਤੋਂ ਅੱਗੇ ਇਹ ਜ਼ਿਲ੍ਹਾ

Global Team
2 Min Read

Stubble burning ਚੰਡੀਗੜ੍ਹ: ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲੇ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਹੋਣ ਪਰ ਫਿਰ ਵੀ ਜ਼ਹਿਰੀਲੀ ਹਵਾ ਨਾਲ ਦਮ ਘੁੱਟ ਰਿਹਾ ਹੈ। ਕਾਰਪੋਰੇਸ਼ਨ ਰੈਜ਼ੀਡਿਊ ਬਰਨਿੰਗ ਇਨਫਾਰਮੇਸ਼ਨ ਐਂਡ ਮੈਨੇਜਮੈਂਟ ਸਿਸਟਮ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ ‘ਚ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ 7454 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ 13% ਕੇਸ ਸਿਰਫ ਅੰਮ੍ਰਿਤਸਰ ਦੇ ਹਨ। ਇਸ ਦੇ ਨਾਲ ਹੀ ਪਿਛਲੇ ਤਿੰਨ ਦਿਨਾਂ ਵਿੱਚ ਅੱਗਜ਼ਨੀ ਦੇ 5359 ਮਾਮਲੇ ਸਾਹਮਣੇ ਆਏ ਹਨ।

ਅਕਤੂਬਰ 2023 ਦੇ ਅੰਕੜਿਆਂ ਅਨੁਸਾਰ ਪਰਾਲੀ ਸਾੜਨ ਦੀਆਂ 993 ਘਟਨਾਵਾਂ ਨਾਲ ਅੰਮ੍ਰਿਤਸਰ ਪਹਿਲੇ ਨੰਬਰ ‘ਤੇ ਹੈ। ਅਕਤੂਬਰ ਵਿੱਚ ਰਿਪੋਰਟ ਕੀਤੇ ਗਏ ਕੇਸਾਂ ਵਿੱਚੋਂ 13.32% ਇਕੱਲੇ ਅੰਮ੍ਰਿਤਸਰ ਵਿੱਚ ਹੋਏ। ਜਦਕਿ ਸੰਗਰੂਰ 957 ਕੇਸਾਂ ਨਾਲ ਦੂਜੇ ਅਤੇ ਤਰਨਤਾਰਨ 928 ਮਾਮਲਿਆਂ ਨਾਲ ਤੀਜੇ ਨੰਬਰ ’ਤੇ ਹੈ।

ਇਸੇ ਤਰ੍ਹਾਂ ਫ਼ਿਰੋਜ਼ਪੁਰ ਵਿੱਚ ਪਰਾਲੀ ਸਾੜਨ ਦੇ 784 ਅਤੇ ਪਟਿਆਲਾ ਵਿੱਚ 726 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਹੋਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 500 ਤੋਂ ਘੱਟ ਹਨ।

ਸ਼ੁੱਕਰਵਾਰ ਨੂੰ 1551 ਕੇਸ ਸਾਹਮਣੇ ਆਏ

ਅਕਤੂਬਰ ਮਹੀਨੇ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ 50% ਘੱਟ ਮਾਮਲੇ ਸਾਹਮਣੇ ਆਏ ਹਨ। ਪਰ ਪਿਛਲੇ ਤਿੰਨ ਦਿਨਾਂ ਤੋਂ ਕੇਸਾਂ ਵਿੱਚ ਅਚਾਨਕ ਹੋਏ ਵਾਧੇ ਤੋਂ ਬਾਅਦ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਵਿੱਚ ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੀਆਂ 1551 ਘਟਨਾਵਾਂ ਸਾਹਮਣੇ ਆਈਆਂ।

ਇਸ ਸੀਜ਼ਨ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ 12813 ਮਾਮਲੇ ਸਾਹਮਣੇ ਆ ਚੁੱਕੇ ਹਨ। ਜੇਕਰ ਪਿਛਲੇ ਤਿੰਨ ਦਿਨਾਂ ਦੀ ਹੀ ਗੱਲ ਕਰੀਏ ਤਾਂ ਪੰਜਾਬ ਵਿੱਚ 5359 ਮਾਮਲੇ ਸਾਹਮਣੇ ਆਏ ਹਨ, ਜੋ ਅਕਤੂਬਰ ਮਹੀਨੇ ਦੇ 70% ਤੱਕ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment