ਭਿਆਨਕ ਗਰਮੀ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਬਦਲਿਆ ਸਮਾਂ; ਦੇਖੋ ਨਵੀ ਸਮਾਂ – ਸਾਰਣੀ

Global Team
3 Min Read

ਚੰਡੀਗੜ੍ਹ: ਪੰਜਾਬ ਸਣੇ ਕਈ ਸੂਬਿਆਂ ਵਿੱਚ ਭਿਆਨਕ ਗਰਮੀ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 3 ਦਿਨਾਂ ਤੱਕ ਭਾਰੀ ਲੂ (Severe Heatwave) ਦਾ ਅਲਰਟ ਜਾਰੀ ਕੀਤਾ ਹੈ। ਕਈ ਜ਼ਿਲ੍ਹਿਆਂ ਵਿੱਚ ਲੂ ਕਾਰਨ ਹਾਲਾਤ ਬੇਹੱਦ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਭਿਆਨਕ ਗਰਮੀ ਅਤੇ ਮੌਸਮ ਵਿਭਾਗ ਵੱਲੋਂ ਹੀਟ ਵੇਵ ਦੀ ਦਿੱਤੀ ਗਈ ਚੇਤਾਵਨੀ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਜਨਤਾ ਦੀ ਸਹੂਲਤ ਲਈ ਇੱਕ ਵੱਡਾ ਫ਼ੈਸਲਾ ਲਿਆ ਹੈ। ਪਠਾਨਕੋਟ ਦੀ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਅ ਦੇ ਆਦੇਸ਼ ਜਾਰੀ ਕੀਤੇ ਹਨ। ਨਵੇਂ ਆਦੇਸ਼ਾਂ ਮੁਤਾਬਕ ਪਠਾਨਕੋਟ ਵਿੱਚ ਹੁਣ ਸੇਵਾ ਕੇਂਦਰ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰ ਸਾਢੇ 3 ਵਜੇ ਤੱਕ ਖੁੱਲ੍ਹਣਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਦੇ ਸਨ, ਯਾਨੀ ਲੋਕਾਂ ਨੂੰ ਕੰਮ ਕਰਵਾਉਣ ਲਈ 8 ਘੰਟੇ ਦਾ ਸਮਾਂ ਮਿਲਦਾ ਸੀ। ਪਰ ਹੁਣ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਨਵੇਂ ਆਦੇਸ਼ਾਂ ਮੁਤਾਬਕ ਪਠਾਨਕੋਟ ਵਿੱਚ ਸੇਵਾ ਕੇਂਦਰ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰ ਸਾਢੇ 3 ਵਜੇ ਤੱਕ ਖੁੱਲ੍ਹਣਗੇ। ਯਾਨੀ, ਪਠਾਨਕੋਟ ਵਿੱਚ ਸੇਵਾ ਕੇਂਦਰ ਸਿਰਫ਼ 6 ਘੰਟੇ ਲਈ ਹੀ ਖੁੱਲ੍ਹਣਗੇ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ, ਸਮਾਂ ਸਾਰਣੀ ਵਿੱਚ ਕੀਤਾ ਗਿਆ ਇਹ ਬਦਲਾਅ ਅਗਲੇ ਆਦੇਸ਼ਾਂ ਤੱਕ ਜਾਂ ‘ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ’ ਵੱਲੋਂ ਨਵੇਂ ਨਿਰਦੇਸ਼ ਜਾਰੀ ਹੋਣ ਤੱਕ ਲਾਗੂ ਰਹੇਗਾ। ਪ੍ਰਸ਼ਾਸਨ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਭਿਆਨਕ ਗਰਮੀ ਅਤੇ ਲੂ ਤੋਂ ਬਚਣ ਲਈ ਸੇਵਾ ਕੇਂਦਰਾਂ ਨਾਲ ਸਬੰਧਤ ਆਪਣੇ ਕੰਮ ਹੁਣ ਨਵੇਂ ਸਮੇਂ ਅਨੁਸਾਰ ਹੀ ਪਲਾਨ ਕਰਨ।

ਇਸ ਤੋਂ ਇਲਾਵਾ ਫਰੀਦਕੋਟ ‘ਚ ਵੀ ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਕੁਮਾਰ ਚਾਬਾ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ। ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

ਦੱਸ ਦਈਏ ਕਿ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਅੱਜ ਤੋਂ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਹੈ। ਸੂਬੇ ਦੇ ਸਾਰੇ ਸਕੂਲਾਂ ਦੇ ਖੁਲਣ ਦਾ ਸਮਾਂ ਹੁਣ ਸਾਢੇ 7 ਵਜੇ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਚੰਡੀਗੜ੍ਹ ਵਿੱਚ 30 ਜੂਨ ਤੱਕ ਸਕੂਲ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਗਰਮੀ ਨੂੰ ਦੇਖਦੇ ਹੋਏ ਚੰਡੀਗੜ੍ਹ ਵਿੱਚ ਸਕੂਲਾਂ ਦੇ ਸਮਰ ਕੈਂਪਾਂ ਵਿੱਚ ਆਊਟਡੋਰ ਐਕਟੀਵਿਟੀਜ਼ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment