ਚੰਡੀਗੜ੍ਹ: ਪਿਛਲੇ ਡੇਢ ਮਹੀਨੇ ਤੋਂ ਕੋਰੋਨਾ ਵਾਇਰਸ ਕਾਰਨ ਘਰਾਂ ਵਿੱਚ ਬੰਦ ਲੋਕਾਂ ਨੂੰ ਕੈਪਟਨ ਸਰਕਾਰ ਵੱਲੋਂ ਅਜ ਵੱਡੀ ਰਾਹਤ ਦਿੱਤੀ ਗਈ ਹੈ । ਪੰਜਾਬ ਸਰਕਾਰ ਵਲੋਂ ਰੋਜ਼ਾਨਾ ਵਰਤੋ ਦੇ ਸਾਮਾਨ ਵਾਲੀਆ ਦੁਕਾਨਾਂ ਦੇ ਖੋਲ੍ਹਣ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਹੈ । ਜਾਣਕਾਰੀ ਮੁਤਾਬਕ ਹੁਣ ਪੰਜਾਬ ਵਿੱਚ ਸਵੇਰ 7 ਵਜੇ ਤੋਂ ਲੈਕੇ ਸ਼ਾਮ 3 ਵਜੇ ਤੱਕ ਦੁਕਾਨਾਂ ਖੁਲੀਆਂ ਰਹਿਣਗੀਆਂ ।
ਦਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਸਮੇ ਸਮੇਂ ਤੇ ਦੁਕਾਨਾਂ ਦੇ ਖੋਲ੍ਹਣ ਅਤੇ ਬੰਦ ਕਰਨ ਦੇ ਸਮੇਂ ਵਿੱਚ ਤਬਦੀਲੀ ਕੀਤੀ ਜਾ ਰਹੀ ਹੈ । ਪਿਛਲੇ ਡੇਢ ਮਹੀਨੇ ਦਰਮਿਆਨ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਘਾਟਾ ਪਿਆ ਹੈ । ਸੂਤਰਾਂ ਮੁਤਾਬਕ ਇਸ ਸਮੇਂ ਦੌਰਾਨ 34 ਸੌ ਕਰੋੜ ਰੁਪਏ ਦਾ ਵਿੱਤੀ ਘਾਟਾ ਪਿਆ ਹੈ ।