ਡੇਰਾਬਸੀ: ਮੋਹਾਲੀ ਦੇ ਡੇਰਾਬਸੀ ‘ਚ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ। 5 ਸਾਲ ਪਹਿਲਾਂ ਉਸ ਦਾ ਸੱਤ ਗੋਲੀਆਂ ਨਾਲ ਕਤਲ ਕਰ ਦਿੱਤਾ ਗਿਆ ਸੀ।
ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਲਵ ਐਂਗਲ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਗਾਇਕ ਦੀ ਕਾਰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਇਸ ਦੇ ਕਤਲ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਲ ਸਨ। ਜਿਸ ‘ਚੋਂ ਸੌਰਵ ਦੀ ਮੌਤ ਹੋ ਗਈ ਹੈ ਅਤੇ ਰਜਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗਾਇਕ ਨਵਜੋਤ ਸਿੰਘ ਵਿਰਕ 28 ਮਈ 2018 ਨੂੰ ਡੇਰਾਬੱਸੀ ਦੇ ਪਿੰਡ ਬੇਹੜਾ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।