ਪੰਜਾਬ ਦਾ ਬਹਾਦਰ ਜਵਾਨ ਮਣੀਪੁਰ ‘ਚ ਸ਼ਹੀਦ

Global Team
2 Min Read

ਚੰਡੀਗੜ੍ਹ : ਪੰਜਾਬ ਦਾ ਇੱਕ ਹੋਰ ਲਾਲ ਦੇਸ਼ ਲਈ ਕੁਰਬਾਨ ਗਿਆ ਹੈ। ਸੁਨਾਮ ਦੇ ਪਿੰਡ ਮਹਿਲਾਂ ਦੇ ਬਹਾਦਰ ਫੌਜੀ ਜਵਾਨ ਗੁਰਪ੍ਰੀਤ ਸਿੰਘ ਨੇ ਦੇਸ਼ ਲਈ ਕੁਰਬਾਨੀ ਦਿੱਤੀ ਹੈ। ਗੁਰਪ੍ਰੀਤ ਮਣੀਪੁਰ ਵਿੱਚ ਇੱਕ ਆਪ੍ਰੇਸ਼ਨ ਦੌਰਾਨ ਦੇਸ਼ ਵਿਰੋਧੀ ਅਨਸਰਾਂ ਨਾਲ ਹੋਈ ਮੁੱਠਭੇੜ ਵਿੱਚ ਸ਼ਹੀਦ ਹੋ ਗਿਆ। ਸਾਲਾਂ ਤੋਂ ਦੇਸ਼ ਦੀ ਸੇਵਾ ਕਰਦੇ ਆ ਰਹੇ ਇਸ ਜਾਂਬਾਜ਼ ਸੈਨਿਕ ਨੇ ਡਿਊਟੀ ਨਿਭਾਉਂਦੇ ਹੋਏ ਬੇਮਿਸਾਲ ਹਿੰਮਤ ਨਾਲ ਲੜਾਈ ਲੜੀ ਅਤੇ ਮਾਤਭੂਮੀ ਲਈ ਆਪਣੀ ਜਾਨ ਵਾਰ ਦਿੱਤੀ।

ਸ਼ਹੀਦ ਗੁਰਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸ਼ਹੀਦ ਜਵਾਨ ਗੁਰਪ੍ਰੀਤ ਸਿੰਘ ਦੇ ਪਰਿਵਾਰ ਵਿੱਚ ਪਤਨੀ, ਇੱਕ ਬੇਟਾ ਅਤੇ ਇੱਕ ਬੇਟੀ ਹਨ। ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਮਾਤਮ ਛਾ ਗਿਆ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਤਨੀ ਅਤੇ ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਵੱਡੀ ਗਿਣਤੀ ਵਿੱਚ ਲੋਕ ਸ਼ਹੀਦ ਦੇ ਘਰ ਪਹੁੰਚ ਕੇ ਪਰਿਵਾਰ ਨੂੰ ਹੌਸਲਾ ਦੇ ਰਹੇ ਹਨ।

ਨੰਬਰਦਾਰ ਯੂਨੀਅਨ ਪੰਜਾਬ ਦੇ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਦੇ ਪਰਿਵਾਰ ਲਈ ਉਚਿਤ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਿੰਡ ਵਿੱਚ ਸ਼ਹੀਦ ਦੇ ਨਾਮ ‘ਤੇ ਯਾਦਗਾਰ ਸਥਾਪਿਤ ਕੀਤੀ ਜਾਵੇ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment