ਉਜਬੇਕਿਸਤਾਨ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਰੀਰਿਕ ਸਿੱਖਿਆ ਅਤੇ ਖੇਡ ਟੈਕਨੋਲੋਜੀ ਵਿਭਾਗ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ Tashkent (ਉਜਬੇਕਿਸਤਾਨ) ਵਿੱਚ ਹੋਈ ਸੈਂਟਰਲ ਸਾਊਥ ਏਸ਼ੀਆ 7 ਸਾਈਡ ਰਗਬੀ ਚੈਂਪੀਅਨਸ਼ਿਪ–2026 ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤ ਕੇ ਯੂਨੀਵਰਸਿਟੀ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਇਸ ਤੋਂ ਪਹਿਲਾਂ ਵੀ ਕਈ ਵਾਰ ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਮੁਕਾਬਲਿਆਂ ਵਿੱਚ ਭਾਗ ਲੈ ਚੁੱਕਿਆ ਹੈ। ਇਸਦੇ ਨਾਲ ਹੀ ਉਸ ਨੇ ਸੀਨੀਅਰ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਅਤੇ ਨੈਸ਼ਨਲ ਗੇਮਜ਼ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਵੱਖਰੀ ਪਛਾਣ ਬਣਾਈ ਹੈ।
ਇਸ ਉਪਲਬਧੀ ‘ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ , ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਰਜਿਸਟਰਾਰ ਡਾ. ਤੇਜ਼ਬੀਰ ਸਿੰਘ , ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡਾ. ਅੰਕਦੀਪ ਟਿਵਾਣਾ, ਡਾ. ਹਰਨੀਤ ਬਿਲਿੰਗ, ਵਿਭਾਗ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਅਤੇ ਫ਼ਤਹਿਗੜ੍ਹ ਸਾਹਿਬ ਦੇ ਰਗਬੀ ਸੈਕਟਰੀ ਸ਼੍ਰੀ ਨੀਰਜ ਕੁਮਾਰ ਨੇ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਕੋਚ ਸ਼੍ਰੀ ਸੰਦੀਪ ਕੁਮਾਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਹੋਰ ਵੱਡੀਆਂ ਕਾਮਯਾਬੀਆਂ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਵਿਭਾਗ ਦੀ ਖਿਡਾਰਨ ਅਮਨਦੀਪ ਕੌਰ ਵੀ ਏਸ਼ੀਅਨ ਰਗਬੀ ਸੈਵਨ ਸੀਰੀਜ ਚਾਈਨਾ ਅਤੇ ਸ਼੍ਰੀ ਲੰਕਾ ਵਿੱਚ ਆਪਣਾ ਜ਼ੋਰ ਵਿਖਾ ਚੁੱਕੀ ਹੈ। ਭਵਿੱਖ ਵਿੱਚ ਆਰ ਪੀ ਐਲ ਅਮਨਦੀਪ ਕੌਰ ਚੇਨਈ ਵੂਲਸ ਟੀਮ ਵੱਲੋਂ ਚੁਣੀ ਗਈ ਹੈ ਜੋ ਆਉਂਣ ਵਾਲੇ ਸਮੇਂ ਵਿੱਚ ਹੋਰ ਇੰਟਰਨੈਸ਼ਨਲ ਪੱਧਰ ਦੇ ਮੁਕਾਬਲਿਆਂ ਵਿੱਚ ਖੇਡੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

