ਜ਼ਹਿਰੀਲੀ ਸ਼ਰਾਬ ਮਾਮਲਾ: ਕੈਪਟਨ ਵੱਲੋਂ ਪੀੜਤ ਪਰਿਵਾਰਾਂ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ

TeamGlobalPunjab
2 Min Read

ਤਰਨਤਾਰਨ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਜ਼ਹਿਰੀਲੀ ਸ਼ਰਾਬ ਪੀ ਕੇ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾ ਨਾਲ ਮਿਲੇ। ਇਸ ਦੌਰਾਨ ਸੀਐਮ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਤੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਵੀ ਐਲਾਨ ਕੀਤਾ। ਸਾਰੇ ਪੀੜਤ ਪਰਿਵਾਰਾਂ ਨੂੰ ਬੀਮਾ ਯੋਜਨਾ ਦਾ ਮੁਨਾਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੇ ਕੱਚੇ ਘਰਾਂ ਨੂੰ ਪੱਕਾ ਕੀਤਾ ਜਾਵੇਗਾ। ਅਪਾਹਜਾਂ ਨੂੰ ਟਰਾਈ ਸਾਈਕਲ ਦਿੱਤੀ ਜਾਵੇਗੀ। ਕੈਪਟਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਅੱਖਾਂ ਦੀ ਰੋਸ਼ਨੀ ਗਈ ਹੈ ਉਨ੍ਹਾਂ ਨੂੰ ਵੀ ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਰਿਵਾਰਾਂ ਨਾਲ ਪੂਰੀ ਹਮਦਰਦੀ ਹੈ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਵਾਏਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਜਸਵੀਰ ਸਿੰਘ ਡਿੰਪਾ, ਵੇਅਰ ਹਾਉਸ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ, ਵਿਧਾਇਕ ਹਰਮਿੰਦਰ ਸਿੰਘ ਵੀ ਮੌਜੂਦ ਸਨ।

ਦਸ ਦਈਏ ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 123 ਪਹੁੰਚ ਗਈ ਹੈ। ਅੰਮ੍ਰਿਤਸਰ ਦੇ ਕੱਥੂਨੰਗਲ ਥਾਣੇ ਦੇ ਕੋਟਲਾ ਤਰਖਾਨਾ ਪਿੰਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਅਤੇ ਵਿਅਕਤੀ ਦੀ ਮੌਤ ਹੋ ਗਈ। ਮੰਗਲਵਾਰ ਦੀ ਰਾਤ 47 ਸਾਲਾ ਬਲਦੇਵ ਸਿੰਘ ਨੇ ਪਿੰਡ ਤੋਂ ਹੀ ਸ਼ਰਾਬ ਲੈ ਕੇ ਪੀਤੀ ਸੀ। ਦੂਜੇ ਪਾਸੇ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਮਜਿਸ‍ਟਰੇਟ ਜਾਂਚ ਸ਼ੁਰੂ ਹੋ ਗਈ ਹੈ।

Share this Article
Leave a comment