ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ 40 ਤੋਂ ਵਧ ਮੌਤਾਂ, 18 ਦੇ ਬਗੈਰ ਪੋਸਟਮਾਰਟਮ ਹੋਏ ਸਸਕਾਰ

TeamGlobalPunjab
3 Min Read

ਚੰਡੀਗੜ੍ਹ: ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਜ਼ਿਲ੍ਹਿਆਂ ‘ਚ ਜ਼ਹਿਰਿਲੀ ਸ਼ਰਾਬ ਪੀਣ ਦੀਆਂ ਵੱਖ-ਵੱਖ ਘਟਨਾਵਾਂ ‘ਚ ਸ਼ੁੱਕਰਵਾਰ ਨੂੰ 32 ਲੋਕਾਂ ਦੀ ਮੌਤ ਹੋ ਗਈ। ਸਰਕਾਰ ਦੇ ਮੁਤਾਬਕ ਸ਼ੁੱਕਰਵਾਰ ਸ਼ਾਮ ਤੱਕ ਅੰਮ੍ਰਿਤਸਰ ‘ਚ ਜ਼ਹਿਰਿਲੀ ਸ਼ਰਾਬ ਪੀਣ ਵਾਲੇ 11 ਵਿਅਕਤੀ, ਬਟਾਲਾ ਵਿੱਚ 9 ਅਤੇ ਤਰਨਤਾਰਨ ਵਿੱਚ 19 ਦੀ ਮੌਤ ਹੋਈ ਹੈ। ਉੱਥੇ ਹੀ ਵੀਰਵਾਰ ਨੂੰ ਅੰਮ੍ਰਿਤਸਰ ਵਿੱਚ 7 ਲੋਕਾਂ ਦੀ ਮੌਤ ਹੋਈ ਸੀ। ਹੁਣ ਜ਼ਹਿਰਿਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਕੇ 39 ਹੋ ਗਈ ਹੈ।

ਹਾਲਾਂਕਿ ਸੂਤਰਾਂ ਅਨੁਸਾਰ ਦੇਰ ਰਾਤ ਮੌਤਾਂ ਦੀ ਗਿਣਤੀ 45 ਤੋਂ 49 ਤੱਕ ਪਹੁੰਚ ਗਈ ਹੈ। ਜੇਕਰ ਪੁਲਿਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦੀ ਤਾਂ ਮੌਤਾਂ ਦੀ ਗਿਣਤੀ ਵਧਣ ਤੋਂ ਰੋਕੀ ਜਾ ਸਕਦੀ ਸੀ। ਸ਼ੁੱਕਰਵਾਰ ਨੂੰ ਵੀ 13 ਲੋਕਾਂ ਦੇ ਪੋਸਟਮਾਰਟਮ ਤੋਂ ਬਿਨਾਂ ਸਸਕਾਰ ਕਰ ਦਿੱਤੇ ਗਏ।

ਇਧਰ ਕੈਪਟਨ ਅਮਰਿੰਦਰ ਸਿੰਘ ਨੇ ਮਜਿਸਟਰੇਟ ਜਾਂਚ ਦੇ ਆਦੇਸ਼ ਦਿੱਤੇ ਹਨ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਡਰੱਮ, ਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ ਅਤੇ ਉਕਤ ਸ਼ਰਾਬ ਨੂੰ ਜਾਂਚ ਕਰਨ ਹਿਤ ਰਸਾਇਣਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ। ਉਨਾਂ ਨੇ ਕਿਹਾ ਕਿ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨਾਂ ਨੇ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਖੇਤਰ ਵਿਚ ਸ਼ਰੇਆਮ ਚੱਲ ਰਹੇ ਸ਼ਰਾਬ ਮਾਫੀਆ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਸਬੰਧਤ ਮਾਮਲੇ ਵਿਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਨਕੇਲ ਕਸੀ ਜਾਵੇਗੀ।

ਬਲਵਿੰਦਰ ਕੌਰ ਅਤੇ ਮਿੱਠੂ ਨੂੰ ਅੰਮਿ੍ਰਤਸਰ ਦਿਹਾਤੀ ਜ਼ਿਲੇ ਤੋਂ ਗ੍ਰਿਫਤਾਰ ਕੀਤਾ ਗਿਆ ਜਦੋਂਕਿ ਬਟਾਲਾ ਜ਼ਿਲੇ ਤੋਂ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਛਾਣ ਦਰਸ਼ਨ ਰਾਣੀ ਅਤੇ ਰਾਜਨ ਵਜੋਂ ਤੋਂ ਕੀਤੀ ਗਈ ਹੈ । ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘ, ਅੰਗਰੇਜ ਸਿੰਘ, ਅਮਰਜੀਤ ਅਤੇ ਬਲਜੀਤ ਨੂੰ ਤਰਨਤਾਰਨ ਤੋਂ ਗਿ੍ਰਫਤਾਰ ਕੀਤਾ ਗਿਆ ਹੈ।

- Advertisement -

ਡੀਜੀਪੀ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਚਾਰ ਮੁਲਜਮਾਂ ਖਿਲਾਫ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ. 253, ਮਿਤੀ 31 ਜੁਲਾਈ, 2020 ਤਹਿਤ ਪਰਚਾ ਦਰਜ ਕੀਤਾ ਗਿਆ ਹੈ ਜਿੰਨਾਂ ਨੇ ਪਿੰਡ ਨੌਰੰਗਾਬਾਦ ਵਿਖੇ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। ਉਨਾਂ ਕਿਹਾ ਕਿ ਮਿੱਠੂ ਨਾਮ ਦੇ ਜਿਸ ਵਿਅਕਤੀ ਨੂੰ ਅੱਜ ਪਿੰਡ ਜੱਸੋ ਨੰਗਲ, ਥਾਣਾ ਖਿਲਚੀਆਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਉਸ ਨੇ ਵੀ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ।

ਸੁੱਕਰਵਾਰ ਸਾਮ ਤੱਕ, ਅੰਮਿ੍ਰਤਸਰ ਦਿਹਾਤੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਵਾਲੇ 10 ਵਿਅਕਤੀ, ਬਟਾਲਾ ਵਿੱਚ 9 ਅਤੇ ਤਰਨਤਾਰਨ ਵਿੱਚ 19 ਵਿਅਕਤੀਆਂ ਦੀ ਮੌਤ ਹੋ ਗਈ ਹੈ। ਡੀਜੀਪੀ ਨੇ ਕਿਹਾ ਕਿ ਮਿ੍ਰਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸਟ ਤੌਰ ‘ਤੇ ਕਈ ਇਲਾਕਿਆਂ ਵਿਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦੇ ਨੈਟਵਰਕ ਦਾ ਫੈਲਾਅ ਫੈਲਿਆ ਹੋਇਆ ਹੈ। ਉਨਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।

Share this Article
Leave a comment