ਚੰਡੀਗੜ੍ਹ : ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਲਹਿੰਬਰ ਹੁਸੈਨਪੁਰੀ ਵਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ, 2021 ਤੱਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ।
Taking suo moto notice of case of Punjabi singer Lehmbar Hussainpuri who allegedly maltreated with his wife and daughter, the Punjab State Women Commission has asked the singer to appear before the commission on June 4, 2021, disclosed Chairperson, Women Commission @ladyonrise.
— Government of Punjab (@PunjabGovtIndia) June 3, 2021
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।
ਆਪਣੇ ਹੁਕਮਾਂ ਵਿੱਚ ਉਨ੍ਹਾਂ ਕਮਿਸ਼ਨਰ ਆਫ਼ ਪੁਲਿਸ ਜਲੰਧਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਇਨਕੁਆਰੀ ਅਫਸਰ ਦੋਨਾਂ ਪਾਰਟੀਆਂ ਸਮੇਤ ਕਮਿਸ਼ਨ ਅੱਗੇ 4 ਜੂਨ 2021 ਨੂੰ ਦੁਪਹਿਰ 12 ਵਜੇ ਪੇਸ਼ ਹੋਣ ਲਈ ਹੁਕਮ ਜਾਰੀ ਕਰਨ।