ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ‘ਚ ਸ਼ਾਮਲ

TeamGlobalPunjab
1 Min Read
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਕਲਾਕਾਰ, ਅਦਾਕਾਰ ਅਤੇ ਸਿਆਸੀ ਲੀਡਰ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਇਸੇ ਦਰਮਿਆਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਦੱਸਣਯੋਗ ਹੈ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪਿਛਲੇ ਮਹੀਨੇ ਇੱਕ ਵੱਡਾ ਖੁਲਾਸਾ ਕਰਦਿਆਂ ਕਿਹਾ ਸੀ ਕਿ ਪੰਜਾਬ ਦਾ ਇੱਕ ਵਿਧਾਇਕ ਉਨ੍ਹਾਂ ‘ਤੇ ਮਾਸੂਮ ਲੜਕੇ ਨੂੰ ਫਸਾਉਣ ਲਈ ਦਬਾਅ ਪਾ ਰਿਹਾ ਹੈ। ਇਸ ਦੌਰਾਨ ਉੁਨ੍ਹਾਂ ਨੇ ਕਿਹਾ ਕਿ ਜੇਕਰ ਮੈਂ ਉਸ ਦਾ ਨਾਂ ਜਨਤਕ ਕਰ ਦਿੰਦੀ ਹਾਂ ਤਾਂ ਚੋਣਾਂ ‘ਚ ਕਿਸੇ ਪਾਰਟੀ ਦਾ 5 ਫੀਸਦੀ ਵੋਟ ਬੈਂਕ ਖਿਸਕ ਜਾਵੇਗਾ ਤੇ ਪੰਜਾਬ ਦੀ ਰਾਜਨੀਤੀ ‘ਚ ਭੂਚਾਲ ਆ ਜਾਵੇਗਾ।
ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ ‘ਚ ਆਏ ਸਨ, ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ Me Too ਦਾ ਇਲਜ਼ਾਮ ਲੱਗਾ ਸੀ। ਉਸ ਵੇਲੇ ਉਹ (ਚੰਨੀ) ਤਕਨੀਕੀ ਸਿੱਖਿਆ ਮੰਤਰੀ ਸਨ। ਕੈਪਟਨ ਸਰਕਾਰ ਵੇਲੇ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਉਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।ਮਨੀਸ਼ਾ ਗੁਲਾਟੀ ਨੇ ਕਾਰਵਾਈ ਨਾ ਹੋਣ ਉਤੇ ਧਰਨੇ ਉਤੇ ਬੈਠਣ ਦੀ ਵੀ ਚਿਤਾਵਨੀ ਦਿੱਤੀ ਸੀ, ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਮਸਲੇ ‘ਤੇ ਚੁੱਪ ਧਾਰ ਲਈ ਸੀ।

Share this Article
Leave a comment