ਚੰਡੀਗੜ੍ਹ: ਹਰਿਆਣਾ ‘ਚ ਬੀਤੇ ਦਿਨੀਂ ਭਿਆਨਕ ਬੱਸ ਹਾਦਸਾ ਵਾਪਰਿਆ, ਜਿਸ ‘ਚ 6 ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਜਿਸ ਨੂੰ ਦੇਖਦਿਆਂ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਐਕਸ਼ਨ ਮੋਡ ‘ਚ ਆ ਗਈ ਹੈ। ਸਰਕਾਰ ਵਲੋਂ
ਪੰਜਾਬ ਵਿੱਚ ਸਕੂਲ ਬੱਸਾਂ ਦੀ ਚੈਕਿੰਗ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ 20 ਦਿਨਾਂ ਅੰਦਰ ਬੱਸਾਂ ਦੀ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ DC, SSP ਤੇ ਪੁਲਿਸ ਕਮਿਸ਼ਨਰਾਂ ਨੂੰ ਸਾਰੀਆਂ ਸਕੂਲੀ ਬੱਸਾਂ ਦੀ ‘ਫਿਟਨੈਸ’ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਜੇਕਰ ਸਕੂਲ ਨਿਯਮਾਂ ਦੀ ਪਾਲਣਾ ਨਹੀਂ ਕਰਰਿਹੇ ਤਾਂ ਵਾਹਨਾਂ ਨੂੰ ਜ਼ਬਤ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਹਰਿਆਣਾ ਹਾਦਸੇ ਮਾਮਲੇ ਵਿਚ ਵੱਡੇ ਖੁਲਾਸੇ ਹੋ ਰਹੇ ਹਨ। ਹਾਦਸੇ ਦੇ ਸ਼ਿਕਾਰ ਵਿਦਿਆਰਥੀਆਂ ਨੇ ਦੋਸ਼ ਲਾਇਆ ਹੈ ਕਿ ਬੱਸ ਡਰਾਈਵਰ ਝੂਮ ਰਿਹਾ ਸੀ। ਉਸ ਨੇ ਨਸ਼ਾ ਕੀਤਾ ਹੋਇਆ ਸੀ। ਉਹ 120 ਦੀ ਸਪੀਡ ਉਤੇ ਬੱਸ ਨੂੰ ਭਜਾ ਰਿਹਾ ਸੀ। ਇਸ ਮਾਮਲੇ ਵਿਚ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਕੂਲ ਦੀ ਪ੍ਰਿੰਸੀਪਲ ਦੀਪਤੀ ਰਾਓ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਡਾਇਰੈਕਟਰ ਦੇ ਦਫ਼ਤਰ ਤੋਂ ਕੁਝ ਦਸਤਾਵੇਜ਼ ਵੀ ਆਪਣੇ ਕਬਜ਼ੇ ਵਿੱਚ ਲਏ ਹਨ।
ਉੱਥੇ ਹੀ ਦੂਜੇ ਪਾਸੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਕਿਹਾ ਕਿ ਅਸੀਂ ਕੁਝ ਦਿਨ ਪਹਿਲਾਂ ਹੀ ਇਸ ਬੱਸ ਦਾ 15,500 ਰੁਪਏ ਦਾ ਚਲਾਨ ਕੀਤਾ ਸੀ। ਬੱਸ ਦੇ ਕਾਗਜ਼ ਪੂਰੇ ਨਹੀਂ ਸਨ। ਇਸ ਘਟਨਾ ਵਿੱਚ ਸਕੂਲ ਪ੍ਰਬੰਧਕਾਂ ਦੀ ਸਿੱਧੀ ਲਾਪਰਵਾਹੀ ਸਾਹਮਣੇ ਆ ਰਹੀ ਹੈ। ਇਸ ਹਾਦਸੇ ਦਾ ਸ਼ਿਕਾਰ ਹੋਈ ਬੱਸ ਦੇ ਫਿਟਨੈਸ ਸਰਟੀਫਿਕੇਟ ਦੀ ਮਿਆਦ ਸਾਲ 2018 ਵਿੱਚ ਖਤਮ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।