ਚੰਡੀਗੜ੍ਹ: ਆਮ ਆਦਮੀ ਪਾਰਟੀ ਸਰਕਾਰ ਵਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਸ ਵਿੱਚ ਚੰਡੀਗੜ੍ਹ ਦੇ 23 ਹਜ਼ਾਰ ਮੁਲਾਜ਼ਮਾਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਖ਼ਿਲਾਫ਼ ਮਤਾ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਪ੍ਰਸਤਾਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਖੁਦ ਪੇਸ਼ ਕਰਨਗੇ ਤੇ ਕੇਂਦਰੀ ਸਿਵਲ ਸੇਵਾ ਨਿਯਮਾਂ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਜਾਵੇਗਾ।
ਆਪ ਸਰਕਾਰ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਨੇ ਸਵਾਗਤ ਕੀਤਾ ਹੈ ਪਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਸਖਤ ਸਟੈਂਡ ਲੈਣ ਲਈ ਕਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਲਾਈਵ ਕਵਰੇਜ ਨੂੰ ਪੰਜਾਬ ਸਰਕਾਰ ਤੇ ਸੀਐਮਓ ਦੇ ਫੇਸਬੁੱਕ, ਯੂਟਿਊਬ ਤੇ ਟਵਿੱਟਰ ਹੈਂਡਲ ਅਕਾਊਂਟ ‘ਤੇ ਲਾਈਵ ਕੀਤਾ ਜਾਵੇਗਾ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਵਿਧਾਇਕਾਂ ਨੂੰ ਸਦਨ ’ਚ ਹਾਜ਼ਰ ਰਹਿਣ ਲਈ ਕਿਹਾ ਹੈ।
Speaker Punjab Vidhan Sabha has convened a one day special sitting of the first session of the 16th State Assembly on Friday i.e. April 1, 2022 at 10.00 am. Live proceedings of this session would be available at Facebook, Twitter and YouTube Handles of Punjab Government and CMO. pic.twitter.com/KtFe6e6v7a
— Government of Punjab (@PunjabGovtIndia) March 31, 2022
ਦੱਸਣਯੋਗ ਹੈ ਕਿ ਜਿੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਯੂਟੀ ਦੇ ਮੁਲਾਜ਼ਮਾਂ ’ਤੇ ਕੇਂਦਰ ਸਰਕਾਰ ਦੇ ਸੇਵਾ ਨਿਯਮ ਲਾਗੂ ਕਰਨ ਦੇ ਫੈਸਲੇ ਦਾ ਪੰਜਾਬ ਦੀ ਸੱਤਾਧਾਰੀ ਧਿਰ ਸਣੇ ਹੋਰ ਪਾਰਟੀਆਂ ਨੇ ਵਿਰੋਧ ਕੀਤਾ ਹੈ। ਉੱਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਇਸ ਫੈਸਲੇ ਦੀ ਹਮਾਇਤ ਕੀਤੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.