ਪੰਜਾਬ ‘ਚ 7 ਮਈ ਤੋਂ ਖੁੱਲ੍ਹਣਗੇ ਸ਼ਰਾਬ ਦੇ ਠੇਕੇ, ਹੋਮ ਡਿਲੀਵਰੀ ਦੀ ਤਿਆਰੀ ਸ਼ੁਰੂ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ਰਾਬ ਦੀ ਆਨਲਾਈਨ ਵਿਕਰੀ ਅਤੇ ਹੋਮ ਡਿਲੀਵਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। 7 ਮਈ ਤੋਂ ਰੋਜ਼ਾਨਾ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਠੇਕੇ ਖੁੱਲ੍ਹਣਗੇ। ਦੁਕਾਨਾਂ ਬੰਦ ਹੋਣ ਤੋਂ ਬਾਅਦ ਦੁਪਹਿਰ 1 ਵਜੇ ਤੋਂ ਸ਼ਾਮ 6 ਵਜੇ ਤੱਕ ਹੋਮ ਡਿਲੀਵਰੀ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੇ ਇਸ ਫੈਸਲੇ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਹੋਮ ਡਿਲੀਵਰੀ ਕਿਵੇਂ ਹੋਵੇਗੀ, ਇਸਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸਰਕਾਰ ਸ਼ਰਾਬ ‘ਤੇ ਕੋਰੋਨਾ ਸੇਸ ਲਗਾਉਣ ‘ਤੇ ਵੀ ਵਿਚਾਰ ਕਰ ਰਹੀ ਹੈ। ਇਹ ਪ੍ਰਤੀ ਬੋਤਲ 50 ਤੋਂ 100 ਰੁਪਏ ਤੱਕ ਹੋ ਸਕਦਾ ਹੈ। ਪਹਿਲਾਂ ਇਸ ਪ੍ਰਸਤਾਵ ਨੂੰ ਵੀਰਵਾਰ ਨੂੰ ਹੋਣ ਵਾਲੀ ਕੈਬੀਨਟ ਦੀ ਬੈਠਕ ਵਿੱਚ ਲੈ ਕੇ ਜਾਣ ਦੀ ਤਿਆਰੀ ਸੀ ਪਰ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਇਸਨੂੰ ਮਨਜ਼ੂਰੀ ਦੇ ਦਿੱਤੀ।

Share this Article
Leave a comment