ਚੰਡੀਗੜ੍ਹ: ਕੋਰੋਨਾ ਵਾਇਰਸ ਕੋਵਿਡ-19 ਦੇ ਖਿਲਾਫ ਡਿਊਟੀ ‘ਤੇ ਡਟੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿੱਚ ਕੋਰੋਨਾ ਦੀ ਸੰਭਾਵਨਾ ਹੋਣ ‘ਤੇ ਹੁਣ ਉਨ੍ਹਾਂ ਨੂੰ ਘਰ ਤੋਂ ਦੂਰ ਘਰ ਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਪੰਜਾਬ ਪੁਲਿਸ ਦੇ ਜਵਾਨਾਂ ਨੂੰ ਕੁਆਰੰਟੀਨ ਕਰਣ ਦੀ ਜ਼ਰੂਰਤ ਪੈਣ ‘ਤੇ ਉਨ੍ਹਾਂ ਨੂੰ ਇਹ ਸਹੂਲਤ ਉਪਲੱਬਧ ਕਰਵਾਈ ਜਾਵੇਗੀ, ਜਿੱਥੇ ਉਨ੍ਹਾਂਨੂੰ ਸਾਰੀ ਜ਼ਰੂਰੀ ਸੁਵਿਧਾਵਾਂ ਉਪਲੱਬਧ ਹੋਣਗੀਆਂ। ਕੋਰੋਨਾ ਸ਼ੱਕ ਜਾ ਲੱਛਣ ਦਿਖਣ ‘ਤੇ ਕੁਆਰੰਟੀਨ ਲਈ ਜ਼ਿਲ੍ਹਿਆਂ ਵਿੱਚ ਕੇਂਦਰ ਬਣਾਏ ਜਾਣਗੇ।
ਇਸ ਦੇ ਨਾਲ ਹੀ ਸਿੱਧੇ ਲੋਕਾਂ ਨਾਲ ਸੰਪਰਕ ਵਾਲੇ ਕੰਮਾਂ ਵਿੱਚ ਲੱਗੇ ਪੁਲਿਸ ਅਧਿਕਾਰੀਆਂ ਨੂੰ ਪੀਪੀਈ, ਐਨ 95 ਮਾਸਕ, ਟਰਿਪਲ ਲੇਅਰ ਮਾਸਕ ਅਤੇ ਦਸਤਾਨੇ ਆਦਿ ਉਪਲੱਬਧ ਕਰਵਾਏ ਜਾਣਗੇ ਤਾਂਕਿ ਉਨ੍ਹਾਂ ਵਿੱਚ ਸੰਕਰਮਣ ਆਉਣ ਦੀ ਸੰਭਾਵਨਾ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। ਇਹ ਫੈਸਲਾ ਡੀਜੀਪੀ ਦਿਨਕਰ ਗੁਪਤਾ ਨੇ ਸਾਰੇ ਰੇਂਜਾਂ ਦੇ ਆਈਜੀ ਅਤੇ ਡੀਆਈਜੀ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਹੋਈ ਵੀਡੀਓ ਕਾਨਫਰੰਸ ਦੌਰਾਨ ਲਿਆ।
ਸਾਰੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਉਹ ਆਪਣੇ ਜ਼ਿਲ੍ਹੇ ਵਿੱਚ ਕਿਸੇ ਵੀ ਪੁਲਿਸ ਕਰਮੀ ਵਿੱਚ ਕੋਰੋਨਾ ਜਾਂ ਕਿਸੇ ਫਲੂ ਦੇ ਲੱਛਣ ਮਿਲਣ ‘ਤੇ ਉਨ੍ਹਾਂਨੂੰ ਤੁਰੰਤ ਮੈਡੀਕਲ ਸਹੂਲਤ ਉਪਲੱਬਧ ਕਰਵਾਉਣ ਸੁਨਿਸਚਿਤ ਕਰਨ ਅਤੇ ਉਨ੍ਹਾਂ ਨੂੰ ਘਰ ਤੋਂ ਦੂਰ ਘਰ ਵਰਗੀ ਸਹੂਲਤ ਵਿੱਚ ਹੀ ਕੁਆਰੰਟੀਨ ਕੀਤਾ ਜਾਵੇ।
ਇਸ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਜਲਦ ਜ਼ਿਲ੍ਹਾਹੋਮ ਕੁਆਰੰਟੀਨ ਸੈਂਟਰ ਬਣਾਏ ਜਾਣਗੇ ਅਤੇ ਇਸ ਦੇ ਲਈ ਸਾਰੇ ਜ਼ਿਲ੍ਹਿਆਂ ਵਿੱਚ ਉਪਯੁਕਤ ਭਵਨਾਂ ਦੀ ਪਹਿਚਾਣ ਕੀਤੀ ਜਾਵੇਗੀ। ਇਨ੍ਹਾਂ ਸੈਂਟਰਾਂ ਵਿੱਚ ਰਹਿਣ, ਭੋਜਨ, ਇਲਾਜ ਅਤੇ ਮਨੋਰੰਜਨ ਵਰਗੀ ਸਾਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ।