ਹੁਸ਼ਿਆਰਪੁਰ: ਹਾਜੀਪੁਰ ਵਿਚ ਇੱਕ ਦਰਦਨਾਕ ਹਾਦਸਾ ਵਾਪਰਿਆ ਜਿੱਥੇ ਬੀਤੀ ਰਾਤ ਲਗਭਗ 10 ਵਜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਚਾਰ ਲੋਕਾਂ ਨੂੰ ਟੱਕਰ ਮਾਰੀ। ਹਾਦਸੇ ਵਿਚ ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾਂ ਵਿੱਚ ਪੰਜ ਸਾਲਾ ਸਮੀਰ, ਤਿੰਨ ਸਾਲਾ ਪਰੀ ਅਤੇ ਉਨ੍ਹਾਂ ਦਾ ਪਰਿਵਾਰੀ ਦੋਸਤ ਆਕਾਸ਼ ਸ਼ਾਮਲ ਹਨ।
ਜਾਣਕਾਰੀ ਅਨੁਸਾਰ, ਬਾਲਮੀਕੀ ਮੁਹੱਲੇ ਦਾ ਰਹਿਣ ਵਾਲਾ ਗੋਰਾ ਆਪਣੇ ਭਤੀਜੇ ਤੇ ਭਤੀਜੀ ਨਾਲ ਗੋਲਗੱਪੇ ਖਾ ਕੇ ਵਾਪਸ ਆ ਰਿਹਾ ਸੀ ਜਦੋਂ ਉਹ ਆਪਣੇ ਦੋਸਤ ਆਕਾਸ਼ ਕੋਲ ਰੁਕਿਆ। ਚਾਰੇ ਸੜਕ ਕਿਨਾਰੇ ਗੱਲਾਂ ਕਰ ਰਹੇ ਸਨ ਕਿ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਰੌਂਦ ਦਿੱਤਾ। ਗੋਰਾ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਦਸੂਹਾ ਸਿਵਲ ਹਸਪਤਾਲ ਵਿੱਚ ਰੱਖੀਆਂ ਗਈਆਂ ਹਨ।
ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜ ਗਿਆ, ਪਰ ਹਾਜੀਪੁਰ ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।