ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਹੋਈ ਮੁਲਤਵੀ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਸੱਦੇ ਗਏ ਵਿਸ਼ੇਸ਼ ਸੈਸ਼ਨ ਦੀ ਅੱਜ ਤੀਜੇ ਤੇ ਅਖੀਰਲੇ ਦਿਨ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਹੋ ਗਈ ਹੈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਤੀਜੇ ਅਤੇ ਆਖਰੀ ਦਿਨ ਦੀ ਕਾਰਵਾਈ ਦੌਰਾਨ ਕੁੱਲ 7 ਬਿੱਲ ਪਾਸ ਕੀਤੇ ਗਏ।

ਇਸ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪੇਸ਼ ਬਿੱਲ ‘ਦ ਪੰਜਾਬ ਭੌਂਦੇਦਾਰ, ਬੂਟੇਮਾਰ, ਦੋਹਲੀਦਾਰ, ਇੰਸਾਰ ਮਿਆਦੀ, ਮੁਕਰਰਾੜੀਧਾਰ, ਮੁੰਧੀਮਾਰ, ਪਨਾਹੀ ਕਾਦੀਮ, ਸੌਂਜੀਦਾਰ ਜਾਂ ਤਰੱੜਧਕਾਰ (ਮਾਲਕਾਨਾ ਅਧਿਕਾਰ ਦੇਣ) ਸਬੰਧੀ ਬਿੱਲ-2020 ਅਤੇ ਮੁੱਖ ਮੰਤਰੀ ਵੱਲੋਂ ਪੇਸ਼ ਪੰਜਾਬ ਵਿਜੀਲੈਂਸ ਕਮਿਸ਼ਨ ਬਿੱਲ ਪਾਸ ਕੀਤਾ ਗਿਆ।

ਇਸ ਤੋਂ ਇਲਾਵਾ ਪੰਜਾਬ ਰਾਜ ਚੌਕਸੀ ਕਮਿਸ਼ਨ ਬਿੱਲ-2020, ਦ ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2020, ਦੀ ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪਟੈਟੋ ਬਿੱਲ-2020, ਪੰਜਾਬ ਭੌਂ ਮਾਲੀਆ (ਸੋਧਨਾ) ਬਿੱਲ-2020 ਅਤੇ ਦੀ ਫੈਕਟਰੀਜ਼ (ਪੰਜਾਬ ਸੋਧਨਾ) ਬਿੱਲ-2020 ਪਾਸ ਕੀਤੇ ਗਏ।

Share this Article
Leave a comment