ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਖਰੀ ਦਿਨ; ਐਲਪੀਜੀ ਗੈਸ ਸੰਕਟ ਤੇ ‘ਆਪ’ ਵਿਧਾਇਕਾਂ ਵੱਲੋਂ ਰੋਸ ਪ੍ਰਦਰਸ਼ਨ

Global Team
2 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸੈਸ਼ਨ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਇਜ਼ਰਾਈਲ – ਈਰਾਨ ਜੰਗ ਕਾਰਨ ਪੈਦਾ ਹੋਈ ਸਿਲੰਡਰ ਦੀ ਕਿੱਲਤ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਫਿਰ ਉਹ ਚੋਲੇ ਪਹਿਨ ਕੇ ਸਦਨ ਵਿੱਚ ਚਲੇ ਗਏ ਅਤੇ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨ ਦੇ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਗੈਸ ਏਜੰਸੀਆਂ ਦੇ ਨੰਬਰਾਂ ‘ਤੇ ਫੋਨ ਮਿਲਾਉਣ ‘ਤੇ ਫੋਨ ਮਿਲਦਾ ਹੀ ਨਹੀਂ, ਸਿਲੰਡਰਾਂ ਦੀ ਬੁਕਿੰਗ ਤੱਕ ਨਹੀਂ ਹੋ ਰਹੀ। ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕ ਗੈਸ ਲਈ ਲਾਈਨਾਂ ਵਿੱਚ ਲੱਗ ਰਹੇ ਹਨ। ਮੋਹਾਲੀ ਵਿੱਚ ਹੀ ਦੇਖ ਲਓ, ਇਹ ਹਕੀਕਤ ਹੈ। ਇਸ ਤੋਂ ਮੂੰਹ ਨਹੀਂ ਮੋੜਿਆ ਜਾ ਸਕਦਾ। ਅਸੀਂ ਪਹਿਲਾਂ ਹੀ ਨਿੰਦਾ ਮਤਾ ਪਾਸ ਕਰ ਚੁੱਕੇ ਹਾਂ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸਿਲੰਡਰ ਦੀ ਕਿੱਲਤ ਇੰਨੀ ਵਧ ਗਈ ਹੈ ਕਿ ਬੱਚੇ ਅਤੇ ਲੋਕ ਬਿਨਾਂ ਨਾਸ਼ਤੇ ਦੇ ਦਫ਼ਤਰ ਜਾਂ ਸਕੂਲ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੀਐਮ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਅੱਗੇ ਸਿਰੰਡਰ ਕਰ ਗਏ ਹਨ।

ਸਿਲੰਡਰ ਦੀ ਕਿੱਲਤ ਲਈ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਦੀ ਵਿਦੇਸ਼ ਨੀਤੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੈਸ ਦੀ ਕਿੱਲਤ ਨੂੰ ਦੂਰ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਜੋ ਵੀ ਸੂਬੇ ਵਿੱਚ ਗੈਸ ਦੀ ਕਾਲਾਬਾਜ਼ਾਰੀ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਬਲੈਕਲਿਸਟ ਕੀਤਾ ਜਾਵੇਗਾ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment