ਸੈਸ਼ਨ ਤੋਂ ਠੀਕ ਪਹਿਲਾਂ ਪੰਜਾਬ ਵਿਧਾਨ ਸਭਾ ਸਪੀਕਰ ਨੇ ਕਰ ਦਿੱਤਾ ਵੱਡਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਸੈਸ਼ਨ 28 ਅਗਸਤ ਸਵੇਰੇ 11 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਇਜਲਾਸ ਦੇ ਠੀਕ ਪਹਿਲਾਂ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਰਾਣਾ ਕੇ.ਪੀ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਵਿਧਾਇਕਾਂ ਨੂੰ ਅਪੀਲ ਕੀਤੀ ਹੈ, ਕਿ ਜਿਹੜੇ ਵਿਧਾਇਕ ਕਰੋਨਾ ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਹਨ, ਉਹ ਸੈਸ਼ਨ ਵਿੱਚ ਸ਼ਾਮਲ ਨਾ ਹੋਣ।

ਸਪੀਕਰ ਨੇ ਕਿਹਾ ਕਿ ਵਿਧਾਇਕਾਂ ਅਤੇ ਸਾਡੇ ਕੋਲ ਕਾਨੂੰਨ ਬਣਾਉਣ ਦੀ ਜ਼ਿੰਮੇਵਾਰੀ ਹੁੰਦੀ ਹੈ। ਅਜਿਹੇ ਵਿੱਚ ਕੱਲ੍ਹ ਨੂੰ ਇਹ ਸੰਦੇਸ਼ ਨਾ ਜਾਵੇ ਕਿ ਕਾਨੂੰਨ ਬਣਾਉਣ ਵਾਲੇ ਹੀ ਸ਼ਰਤਾਂ ਦਾ ਧਿਆਨ ਨਹੀਂ ਰੱਖਦੇ।

ਇਸ ਦੇ ਨਾਲ ਹੀ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਨਾਲ ਕਰੋਨਾ ਮਹਾਂਮਾਰੀ ਦਾ ਪ੍ਰਸਾਰ ਵੱਧ ਰਿਹਾ ਹੈ, ਉਸਨੂੰ ਦੇਖਦੇ ਸੈਸ਼ਨ ਨੂੰ ਛੋਟਾ ਰੱਖਿਆ ਹੈ, ਜੋ ਸਿਰਫ ਸੰਵਿਧਾਨ ਦੇ ਮੱਦੇਨਜ਼ਰ ਹੈ।

Share This Article
Leave a Comment