Breaking News

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਵਿਚਾਰ ਚਰਚਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ।

ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ ‘ਤੇ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਪਹੁੰਚ ਕੇ ਓਥੋਂ ਦੇ ਸਪੀਕਰ ਰੈਡੀ ਨਾਲ ਮਿਲਣੀ ਕੀਤੀ। ਇਸ ਮੌਕੇ ਕਈ ਵਿਧਾਇਕ ਵੀ ਹਾਜ਼ਰ ਸਨ।

ਪੰਜਾਬ ਵਿਙਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਗਿਆਨ ਦੇ ਅਦਾਨ ਪ੍ਰਦਾਨ ਸਬੰਧੀ ਮੀਟਿੰਗ ਸੀ ਜਿਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨਕ ਕੰਮਕਾਜ ਦੇ ਨਾਲ ਨਾਲ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਚਾਰ ਚਰਚਾ ਦੌਰਾਨ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਇਸ ਦੌਰਾਨ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Check Also

CM ਮਾਨ ਨੇ ਗੋਰਸੀਆਂ ਕਾਦਰਬਖ਼ਸ਼ ‘ਚ ਰੇਤ ਦੀ ਖੱਡ ਦਾ ਨੇ ਉਦਘਾਟਨ

ਜਗਰਾਉਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜਗਰਾਓਂ ਦੇ ਬਲਾਕ ਸਿਧਵਾਂ ਬੇਟ ਦੇ …

Leave a Reply

Your email address will not be published. Required fields are marked *