ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਕਤਲੇਆਮ ‘ਤੇ ਦੁੱਖ ਪ੍ਰਗਟਾਇਆ

Global Team
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਮਾਸੂਮ ਸੈਲਾਨੀਆਂ ਦੇ ਕਤਲ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਮਾਸੂਮ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ। ਉਹਨਾਂ ਕਿਹਾ ਕਿ ਅੱਤਵਾਦੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰ ਸਕੇ।

ਦੁਖੀ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਤ੍ਰਾਸਦੀ ਨਾ ਵਾਪਰੇ ਅਤੇ ਪਰਮਾਤਮਾ ਮ੍ਰਿਤਕ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ੇ ।

Share This Article
Leave a Comment