ਪੰਜਾਬ ਵਿਧਾਨ ਸਭਾ ਦੇ ਸਪੀਕਰ ਦਾ ਵਾਪਿਸ ਪੰਜਾਬ ਪਹੁੰਚਣ ’ਦੇ ਨਿੱਘਾ ਸਵਾਗਤ

Global Team
2 Min Read

ਚੰਡੀਗੜ੍ਹ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 25 ਦਿਨਾਂ ਦੇ ਕੈਨੇਡਾ ਦੌਰੇ ਤੋਂ ਬਾਅਦ ਵਾਪਿਸ ਪੰਜਾਬ ਪਰਤ ਆਏ ਹਨ ਅਤੇ ਉਨਾਂ ਨੇ ਇਸ ਫੇਰੀ ਨੂੰ ਪੂਰੀ ਤਰਾਂ ਸਫ਼ਲ ਦੱਸਿਆ ਹੈ।

ਅੱਜ ਏਥੇ ਪਹੁੰਚਣ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨਾਂ ਨੇ ਕੈਨੇਡਾ ਦੌਰੇ ਦੌਰਾਨ ਵਿਭਿੰਨ ਉਘੀਆਂ ਸਖਸ਼ੀਅਤਾਂ ਨਾਲ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਵਿਟਾਂਦਰਾ ਕੀਤਾ ਜਿਨਾਂ ਨੇ ਪੰਜਾਬ ਨਾਲ ਹਰ ਸਹਿਯੋਗ ਕਰਨ ਦਾ ਵਾਅਦਾ ਕੀਤਾ। ਸੰਧਵਾਂ ਨੇ ਬਿ੍ਰਟਸ਼ ਕੋਲੰਬੀਆ ਦੇ ਸਪੀਕਰ ਰਾਜ ਚੌਹਾਨ ਨਾਲ ਸਿੱਖਿਆ, ਸਭਿਆਚਾਰ, ਵਿਗਿਆਨ, ਤਕਨੋਲੋਜੀ, ਖੇਤੀ ਅਤੇ ਡੇਅਰੀ ਆਦਿ ਬਾਰੇ ਵਿਚਾਰ ਵਿਟਾਂਦਰਾ ਕੀਤਾ ਸੀ ਅਤੇ ਦੋਵਾਂ ਆਗੂਆਂ ਨੇ ਵੱਖ ਵੰਢ ਖੇਤਰਾਂ ਵਿੱਚ ਵਧੇਰੇ ਆਪਸੀ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ ਸੀ। ਸੰਧਵਾਂ ਨੇ ਬਿ੍ਰਟਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਉੱਜਲ ਦੋਸਾਂਝ ਨਾਲ ਵੀ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਸੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਸਿਆਸੀ ਖੇਤਰ ਵਿੱਚਲੇ ਆਪਣੇ ਤਜਰਬੇ ਸਾਂਝੇ ਕੀਤੇ ਸਨ।

ਕੈਨੇਡਾ ਦੇ ਦੌਰੇ ਦੌਰਾਨ ਸੰਧਵਾਂ ਨੇ ਵੱਖ ਵੱਖ ਥਾਵਾਂ ’ਤੇ ਪੰਜਾਬੀ ਭਾਈਚਾਰੇ ਨੂੰ ਸੰਬੋਧਿਤ ਕੀਤਾ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਬਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸੰਧਵਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ (ਕਰਨਾਟਿਕ) ਦੇ ਆਪਣੇ ਹਮ-ਜਮਾਤੀਆਂ ਨਾਲ ਕਾਲਜ ਦੇ ਦਿਨਾਂ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਕੈਨੇਡਾ ਦੇ ਦੌਰੇ ਦੌਰਾਨ ਵੱਖ ਵੱਖ ਥਾਵਾਂ ’ਤੇ ਪੰਜਾਬੀਆਂ ਅਤੇ ਕੈਨੇਡਾ ਦੀਆਂ ਉਘੀਆਂ ਸਖਸ਼ੀਅਤਾਂ ਨੇ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਸੀ।

ਸੰਧਵਾਂ ਦਾ ਚੰਡੀਗੜ੍ਹ ਪੁੱਜਣ ’ਤੇ ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਮਨਦੀਪ ਮੌਂਗਾ, ਜਗਤਾਰ ਸਿੰਘ ਬਰਾੜ, ਸੁਖਪਾਲ ਕੌਰ ਢਿੱਲਵਾਂ ਅਤੇ ਵਿਧਾਨ ਸਭਾ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਪਿਛਲੀ ਸ਼ਾਮ ਦਿੱਲੀ ਏਅਰ ਪੋਰਟ ’ਤੇ ਸੁਰਿੰਦਰਪਾਲ ਅਤੇ ਰਾਮ ਲੋਕ ਖੱਟਣਾ ਵਲੋਂ ਸੰਧਵਾਂ ਨੂੰ ਜੀ ਆਇਆ ਆਖਿਆ ਸੀ।

Share This Article
Leave a Comment