ਪੰਜਾਬ ਵਿਜੀਲੈਂਸ ਬਿਊਰੋ ਨੇ 5,000 ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਕੀਤਾ ਕਾਬੂ

Rajneet Kaur
2 Min Read

ਨਿਊਜ਼ ਡੈਸਕ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਪੁਲਿਸ ਚੌਕੀ ਕੈਲਾਸ਼ ਨਗਰ, ਥਾਣਾ ਡਵੀਜ਼ਨ ਨੰ: 8, ਲੁਧਿਆਣਾ ਦੇ ਮੁਹੱਰਰ ਹੈੱਡ ਕਾਂਸਟੇਬਲ ਮਨਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਥਾਣੇ ਦੇ ਮੁਨਸ਼ੀ ਵਜੋਂ ਤੈਨਾਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਮਹੀਦੇਵ ਪ੍ਰਸਾਦ ਵਾਸੀ ਰਾਜਨ ਅਸਟੇਟ, ਜੋਗਿੰਦਰ ਨਗਰ, ਹੈਬੋਵਾਲ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਸੰਪਰਕ ਕਰਕੇ ਆਪਣੇ ਬਿਆਨ ਦਰਜ ਕਰਵਾਇਆ ਕਿ ਉਹ ਹੌਜ਼ਰੀ ਦਾ ਕੰਮ ਕਰਦਾ ਹੈ ਅਤੇ ਉਸ ਦੀ ਫੈਕਟਰੀ ਹਾਂਡਾ ਹਸਪਤਾਲ ਨੇੜੇ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਸਥਿਤ ਹੈ ਅਤੇ ਉਕਤ ਜਗ੍ਹਾ 3 ਸਾਲ ਪਹਿਲਾਂ ਸਤਿੰਦਰਪਾਲ ਸਿੰਘ ਤੋਂ ਕਿਰਾਏ ‘ਤੇ ਲਈ ਸੀ।

ਉਸ ਨੇ ਅੱਗੇ ਦੱਸਿਆ ਕਿ ਮਕਾਨ ਮਾਲਕ ਨੇ ਉਸਦੇ ਖਿਲਾਫ ਉਕਤ ਥਾਣੇ ਵਿੱਚ ਕੁਝ ਪੇਮੈਂਟ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ‘ਮੁਨਸ਼ੀ’ ਮਨਦੀਪ ਸਿੰਘ ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਨ ਲਈ ਥਾਣਾ ਇੰਚਾਰਜ ਅਤੇ ਹੋਰ ਪੁਲਸ ਕਰਮਚਾਰੀਆਂ ਦੇ ਨਾਂ ‘ਤੇ ਉਸ ਤੋਂ ਪਹਿਲਾਂ ਹੀ 30,000 ਰੁਪਏ ਦੀ ਰਿਸ਼ਵਤ ਦੀ ਰਕਮ ਕਿਸ਼ਤਾਂ ਵਿਚ ਲੈ ਚੁੱਕਾ ਹੈ।

- Advertisement -

ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਕਿ ਉਕਤ ਰਕਮ ਵਿੱਚੋਂ ਮਨਦੀਪ ਸਿੰਘ ਮੁਨਸ਼ੀ ਨੇ ਗੂਗਲ ਪੇਅ ਰਾਹੀਂ ਆਪਣੇ ਖਾਤੇ ਵਿੱਚ 5,500 ਰੁਪਏ ਲਏ ਹਨ ਅਤੇ ਹੁਣ ਇਸ ਸ਼ਿਕਾਇਤ ‘ਤੇ ਕਾਰਵਾਈ ਕਰਨ ਬਦਲੇ ਉਹ ਉਸ ਤੋਂ 5,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

Share this Article
Leave a comment