ਵਿਜੀਲੈਂਸ ਨੂੰ ਮਿਲਿਆ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦਾ ਰਿਮਾਂਡ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਦਾ 1 ਦਿਨ ਦਾ ਰਿਮਾਂਡ ਵਿਜੀਲੈਂਸ ਬਿਊਰੋ ਨੂੰ ਦੇ ਦਿੱਤਾ ਹੈ। 12 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੌਰਾਨ ਕਾਂਗਰਸੀ ਵਰਕਰ ਵੀ ਉਨ੍ਹਾਂ ਦੇ ਸਮਰਥਨ ਵਿੱਚ ਇਕੱਠੇ ਹੋ ਗਏ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਤੇ ਹੋਰ ਕਾਂਗਰਸੀ ਆਗੂਆਂ ਨੇ ਸਾਬਕਾ ਉਪ ਮੁੱਖ ਮੰਤਰੀ ਓਮਪ੍ਰ ਕਾਸ਼ ਸੋਨੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਦੇ ਬਾਹਰ ਨਾਅਰੇਬਾਜ਼ੀ ਕੀਤੀ।

ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਓਪੀ ਸੋਨੀ ਪਹਿਲਾ ਸ਼ਹਿਰ ਦੇ ਮੇਅਰ ਬਣੇ, ਫਿਰ ਵਿਧਾਇਕ ਤੇ ਫਿਰ ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment