ਵਧੀਕ ਕਮਿਸ਼ਨਰ ਨੂੰ ਰਿਸ਼ਵਤ ਦੇਣ ਪਹੁੰਚਿਆ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

TeamGlobalPunjab
1 Min Read

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਟਰੈਪ ਲਗਾ ਕੇ ਜਲੰਧਰ ਨਿਵਾਸੀ ਇੱਕ ਵਿਅਕਤੀ ਨੂੰ ਉਸ ਵੇਲੇ ਕਾਬੂ ਕਰ ਲਿਆ ਜਦੋਂ ਉਹ ਵਧੀਕ ਕਮਿਸ਼ਨਰ (ਸਟੇਟ ਟੈਕਸ) ਜਲੰਧਰ ਨੂੰ 50,000 ਰੁਪਏ ਦੀ ਰਿਸ਼ਵਤ ਧੱਕੇ ਨਾਲ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ ਡਾਇਰਕੈਟਰ-ਕਮ-ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉੱਪਲ਼ ਨੇ ਦੱਸਿਆ ਕਿ ਇਹ ਵਿਅਕਤੀ ਵਰੁਣ ਮਹਾਜਨ ਨੂੰ ਸ਼ਿਕਾਇਤ ਕਰਤਾ ਵਧੀਕ ਕਮਿਸ਼ਨਰ ਸਟੇਟ ਟੈਕਸ (ਏ.ਸੀ.ਐਸ.ਟੀ) (ਜੀ.ਐਸ.ਟੀ) ਜਲੰਧਰ ਦੀਪੇਂਦਰ ਸਿੰਘ ਗਰਚਾ ਦੀ ਸ਼ਿਕਾਇਤ ਉਤੇ 50,000 ਰੁਪਏ ਦੀ ਰਿਸ਼ਵਤ ਦਿੰਦਿਆਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਅਧਿਕਾਰੀ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਜਲੰਧਰ ਰੇਲਵੇ ਸਟੇਸ਼ਨ ਉਤੇ ਆਈ ਤੰਬਾਕੂ ਪਦਾਰਥਾਂ ਦੀ ਖੇਪ ਨੂੰ ਬਿਨਾ ਜੀ.ਐਸ.ਟੀ. ਅਦਾ ਕੀਤੇ ਛੱਡਣ ਦੇ ਇਵਜ ਵਿਚ ਮੁਲਜ਼ਮ ਵਰੁਣ ਮਹਾਜਨ ਵੱਲੋਂ ਉਸ ਨੂੰ 50000 ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ ਤੇ ਉਹ ਇਸ ਬਾਰੇ ਪਰੇਸ਼ਾਨ ਕਰ ਰਿਹਾ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਵਰੁਣ ਮਹਾਜਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਵਧੀਕ ਕਮਿਸ਼ਨਰ ਸਟੇਟ ਟੈਕਸ ਨੂੰ 50,000 ਰੁਪਏ ਦੀ ਰਿਸ਼ਵਤ ਦਿੰਦਿਆਂ ਮੌਕੇ ਉਤੇ ਹੀ ਦਬੋਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share this Article
Leave a comment