ਪੰਜਾਬ ‘ਚ ਅਗਲੇ ਤਿੰਨ ਦਿਨ ਮੁੜ ਵਧੇਗੀ ਗਰਮੀ, ਤਾਪਮਾਨ ‘ਚ 3 ਡਿਗਰੀ ਦਾ ਵਾਧਾ, 42 ਤੋਂ ਪਾਰ ਪਹੁੰਚਿਆ ਪਾਰਾ

Prabhjot Kaur
2 Min Read

ਪੰਜਾਬ ‘ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇਕ ਦਿਨ ‘ਚ ਤਾਪਮਾਨ ‘ਚ ਲਗਭਗ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ, ਜਦਕਿ ਘੱਟੋ-ਘੱਟ ਤਾਪਮਾਨ ‘ਚ ਲਗਭਗ ਇਕ ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਹੈ। ਆਉਣ ਵਾਲੇ ਦੋ ਹਫ਼ਤਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਿਲਕੁਲ ਵੀ ਨਹੀਂ ਹੈ।

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ। ਜਦੋਂ ਕਿ 11 ਜੂਨ ਨੂੰ ਪੂਰੇ ਪੱਛਮੀ ਮਾਲਵੇ ਵਿੱਚ ਹੀਟ ਵੇਵ ਦਾ ਅਸਰ ਦੇਖਣ ਨੂੰ ਮਿਲੇਗਾ। ਮੰਗਲਵਾਰ ਨੂੰ ਪੰਜਾਬ ਦੇ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਇੱਕ ਦਿਨ ਵਿੱਚ ਔਸਤਨ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਸੋਮਵਾਰ ਸ਼ਾਮ ਨੂੰ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸਭ ਤੋਂ ਵੱਧ 42.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਕਰੀਬ 3 ਡਿਗਰੀ ਵੱਧ ਸੀ। ਅੱਜ ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਆਉਣ ਵਾਲੇ 3-4 ਦਿਨਾਂ ‘ਚ ਪੰਜਾਬ ਦਾ ਤਾਪਮਾਨ ਇਕ ਵਾਰ ਫਿਰ 45 ਡਿਗਰੀ ਨੂੰ ਛੂਹ ਜਾਵੇਗਾ।

- Advertisement -

 

Share this Article
Leave a comment