Punjab Weather Update: ਪੰਜਾਬ ਦੇ ਕਈ ਸੂਬਿਆਂ ‘ਚ  ਅੱਜ  ਮੀਂਹ ਪੈਣ ਦੇ ਆਸਾਰ

Rajneet Kaur
1 Min Read

ਚੰਡੀਗੜ੍ਹ: ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਸੂਬਿਆਂ ‘ਚ  ਅੱਜ  ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।  ਮੌਸਮ ਵਿਭਾਗ ਨੇ ਅੱਜ ਐਤਵਾਰ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ ਪਰ ਇਹ ਮੀਂਹ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਇਲਾਕਿਆਂ ‘ਚ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ,ਜਦੋਂਕਿ ਮੌਸਮ ਵੀ ਸੁਹਾਵਣਾ ਰਹਿਣ ਦੀ ਉਮੀਦ ਹੈ।ਆਉਣ ਵਾਲੇ ਦਿਨਾਂ ਵਿਚ ਮੌਸਮ ਸਾਧਾਰਨ ਰਹਿਣ ਤੇ ਧੁੱਪ ਖਿੜਨ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 15 ਤੋਂ 20 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment