ਪੰਜਾਬ ‘ਚ ਜਿਥੇ ਗਰਮੀ ਲਗਾਤਾਰ ਵਧ ਰਹੀ ਹੈ ਓਥੇ ਹੀ ਅੱਜ ਮੌਸਮ ਵਿਭਾਗ ਨੇ ਹਨੇਰੀ -ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਕਈ ਥਾਈਂ ਬੱਦਲ ਛਾਏ ਰਹਿਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਅੱਜ ਵਧਦੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਅੱਜ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਹਾਲਾਂਕਿ ਇਹ ਤਾਪਮਾਨ ਵੀ ਆਮ ਨਾਲੋਂ ਜ਼ਿਆਦਾ ਹੀ ਰਹੇਗਾ। ਪਰ ਤਾਪਮਾਨ ‘ਚ ਗਿਰਾਵਟ ਨਾਲ ਲੋਕਾਂ ਨੂੰ ਰਾਹਤ ਮਿਲੇਗੀ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਫਰੀਦਕੋਟ, ਗੁਰਦਾਸਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਜ਼ਿਆਦਾ ਬਣਿਆ ਹੋਇਆ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਦੱਸ ਦਈਏ ਕਿ ਬੀਤੇ ਕੱਲ੍ਹ ਬੱਦਲਵਾਈ ਦੇ ਬਾਵਜੂਦ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਅਤੇ ਆਮ ਨਾਲੋਂ 5.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸਮੇਂ ਬਹੁਤ ਜ਼ਿਆਦਾ ਮੰਨਿਆ ਜਾਂਦਾ ਹੈ। ਅੱਜ ਅੰਮ੍ਰਿਤਸਰ ‘ਚ ਆਸਮਾਨ ਸਾਫ ਰਹੇਗਾ। ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਤਾਪਮਾਨ 17 ਤੋਂ 31 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਪਰ ਲੁਧਿਆਣਾ ‘ਚ ਅੱਜ ਤਾਪਮਾਨ ‘ਚ ਮਾਮੂਲੀ ਵਾਧਾ ਦੇਖਣ ਨੂੰ ਮਿਲੇਗਾ। ਤਾਪਮਾਨ 16 ਤੋਂ 34 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।