Punjab Weather : ਪੰਜਾਬ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ, ਪਟਿਆਲਾ, ਜਲੰਧਰ ਸਮੇਤ ਕਈ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਕਾਰਨ  ਵਾਹਨ ਚਾਲਕਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ  ਦਿਕਤਾਂ ਦਾ ਸਾਹਮਣਾ ਕਰਨਾ ਪਿਆ। ਧੁੰਦ ਕਾਰਨ ਵਿਜ਼ੀਬਿਲੀਟੀ ਘੱਟ ਜਾਂਦੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਦਿਨ ਦੇ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਪਾਰਾ 2 ਡਿਗਰੀ ਹੋਰ ਹੇਠਾਂ ਜਾ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ  ਘੱਟੋ-ਘੱਟ ਤਾਪਮਾਨ ਵਿੱਚ ਵੀ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਰਾਤ ਨੂੰ ਠੰਢ ਵਧੇਗੀ। ਬਦਲਦੇ ਹਾਲਾਤਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਚਾਰ ਦਿਨ ਅਜੇ ਅਜਿਹੀ ਹੀ ਸਥਿਤੀ ਬਣੀ ਰਹੇਗੀ। ਬਾਹਰੀ ਇਲਾਕਿਆਂ ‘ਚ ਜ਼ਿਆਦਾ ਸੰਘਣੀ ਧੁੰਦ ਰਹੇਗੀ ਤੇ ਵਿਜ਼ੀਬਿਲਟੀ ਵੀ ਘੱਟ ਹੋ ਜਾਵੇਗੀ।

ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਵੱਧ 25.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 23.3 ਡਿਗਰੀ, ਲੁਧਿਆਣਾ ‘ਚ 22.5, ਪਟਿਆਲਾ ‘ਚ 24.5, ਪਠਾਨਕੋਟ ‘ਚ 23.2, ਬਠਿੰਡਾ ‘ਚ 24.2, ਗੁਰਦਾਸਪੁਰ ‘ਚ 21.0, ਐੱਸ.ਬੀ.ਐੱਸ.ਨਗਰ ‘ਚ 21.4, ਬਰਨਾਲਾ ‘ਚ 23.1 ਡਿਗਰੀ, ਜਲੰਧਰ ‘ਚ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਗਾ। ਹਾਲਾਂਕਿ ਘੱਟੋ-ਘੱਟ ਤਾਪਮਾਨ ‘ਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.1 ਡਿਗਰੀ ਵੱਧ ਰਹਿੰਦਾ ਹੈ। ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ 8.5 ਡਿਗਰੀ ਰਿਹਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment