ਗੁਰਦਾਸਪੁਰ: ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨ ਬਹਿਲ ਦੇ ਹੱਕ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਗੁਰਦਾਸਪੁਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਪੰਜਾਬ ‘ਚ ਆਪ ਦੀ ਸਰਕਾਰ ਆਉਣ ਤੇ 6 ਮਹੀਨੇ ਅੰਦਰ ਪੰਜਾਬ ‘ਚ ਨਸ਼ਾ ਖਤਮ ਕੀਤਾ ਜਾਵੇਗਾ।
ਗੁਰਦਾਸਪੁਰ ਵਿਖੇ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਇੱਕ ਨਵੀ ਗਰੰਟੀ ਪ੍ਰੋਗਰਾਮ ਐਲਾਨ ਕਰਦੇ ਕਿਹਾ ਕਿ ਪੰਜਾਬ ‘ਚ ਆਪ ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਥੇ ਇੱਕ ਅਮਨ ਦਾ ਮਾਹੌਲ ਹੋਵੇਗਾ ਅਤੇ ਆਪਸੀ ਭਾਈਚਾਰੇ ਦੀ ਸਰਕਾਰ ਹੋਵੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਪੁਲਿਸ ਅਧਿਕਾਰੀਆਂ ਅਤੇ ਪੁਲਿਸ ‘ਚ ਜੋ ਪੈਸੇ ਲੈਕੇ ਭਰਤੀ ਹੋ ਰਹੀ ਹਨ, ਉਸ ਨੂੰ ਬੰਦ ਕੀਤਾ ਜਾਵੇਗਾ। ਪੁਲਿਸ ‘ਤੇ ਸਿਆਸੀ ਦਬਾਅ ਵਾਲੀ ਰਾਜਨੀਤੀ ਨਹੀਂ ਕੀਤੀ ਜਾਵੇਗੀ, ਪੁਲਿਸ ਕੰਮਕਾਜ ‘ਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਖ਼ਲ ਨਹੀਂ ਹੋਵੇਗਾ ਅਤੇ ਇਮਾਨਦਾਰ ਅਫਸਰ ਅੱਗੇ ਲਿਆਂਦੇ ਜਾਣਗੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਜਿੰਨੇ ਵੀ ਪੁਰਾਣੇ ਬੰਬ ਬਲਾਸਟ ਅਤੇ ਬੇਅਦਬੀ ਦੇ ਮਾਮਲੇ ਹਨ, ਉਨ੍ਹਾਂ ਦੀ ਸਮਾਂਬੱਧ ਜਾਂਚ ਕਰ ਉਨ੍ਹਾਂ ਦੇ ਮੁੱਖ ਦੋਸ਼ੀਆਂ ਨੂੰ ਅੰਦਰ ਕੀਤਾ ਜਾਵੇਗਾ ਅਤੇ ਸਖਤ ਕਾਨੂੰਨੀ ਕਾਰਵਾਈ ਹੋਵੇਗੀ।
ਬਿਕਰਮ ਮਜੀਠੀਆ ਤੇ ਮਾਮਲਾ ਦਰਜ ਕਰਨ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਨੌਟੰਕੀ ਕਰ ਰਹੀ ਹੈ ਅਤੇ ਮਾਮਲਾ ਦਰਜ ਕਰਕੇ ਚੋਣਾਂ ‘ਚ ਕਿਸੇ ਢੰਗ ਨਾਲ ਲਾਭ ਲੈਣਾ ਹੈ।