ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਭਾਜਪਾ ‘ਚ ਹੋਵੇਗੀ ਸ਼ਾਮਲ

TeamGlobalPunjab
2 Min Read

ਚੰਡੀਗੜ੍ਹ- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੀ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਸਿਆਸੀ ਲੀਡਰ, ਕਲਾਕਾਰ ਅਤੇ ਅਦਾਕਾਰ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਹੁਣ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਅੱਜ ਭਾਜਪਾ ਦਾ ਪੱਲਾ ਫੜਨ ਜਾ ਰਹੀ ਹੈ।

ਦੱਸ ਦੇਈਏ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪਿਛਲੇ ਮਹੀਨੇ ਇੱਕ ਵੱਡਾ ਖੁਲਾਸਾ ਕਰਦਿਆਂ ਕਿਹਾ ਸੀ ਕਿ ਪੰਜਾਬ ਦਾ ਇੱਕ ਵਿਧਾਇਕ ਉਨ੍ਹਾਂ ‘ਤੇ ਮਾਸੂਮ ਲੜਕੇ ਨੂੰ ਫਸਾਉਣ ਲਈ ਦਬਾਅ ਪਾ ਰਿਹਾ ਹੈ। ਇਸ ਦੌਰਾਨ ਉੁਨ੍ਹਾਂ ਨੇ ਕਿਹਾ ਕਿ ਜੇਕਰ ਮੈਂ ਉਸ ਦਾ ਨਾਂ ਜਨਤਕ ਕਰ ਦਿੰਦੀ ਹਾਂ ਤਾਂ ਚੋਣਾਂ ‘ਚ ਕਿਸੇ ਪਾਰਟੀ ਦਾ 5 ਫੀਸਦੀ ਵੋਟ ਬੈਂਕ ਖਿਸਕ ਜਾਵੇਗਾ ਤੇ ਪੰਜਾਬ ਦੀ ਰਾਜਨੀਤੀ ‘ਚ ਭੂਚਾਲ ਆ ਜਾਵੇਗਾ।

ਵਿਧਾਇਕ ਦਾ ਨਾਂ ਦੱਸੇ ਬਿਨਾਂ ਉਨ੍ਹਾਂ ਇਥੋਂ ਤੱਕ ਕਹਿ ਦਿੱਤਾ ਸੀ ਕਿ ਮੈਂ ਕਿਸੇ ਦੇ ਪਿਓ ਤੋਂ ਨਹੀਂ ਡਰਦੀ ਮੇਰਾ ਕੋਈ ਕੁਝ ਨਹੀਂ ਵਿਗਾੜ ਸਕਦਾ, ਜੇਕਰ ਮਹਿਲਾ ਕਮਿਸ਼ਨ ਨੂੰ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਭਾਰਤ ਸਰਕਾਰ ਨੂੰ ਸਾਰੇ ਕਮਿਸ਼ਨ ਬੰਦ ਕਰ ਦੇਣੇ ਚਾਹੀਦੇ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਪਿਛਲੇ ਸਮੇਂ ਤੋਂ ਪਿੰਡਾਂ -ਸ਼ਹਿਰਾਂ ਵਿੱਚ ਜਾ ਕੇ ਔਰਤਾਂ ਦੀਆਂ ਮੁਸ਼ਕਿਲਾਂ ਸੁਣ ਰਹੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾ ਰਹੀ ਹੈ।

ਦੱਸ ਦੇਈਏ ਕਿ ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ ‘ਚ ਆਏ ਸਨ, ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਉਸ ਵੇਲੇ ਚੰਨੀ ‘ਤੇ Me Too ਦਾ ਇਲਜ਼ਾਮ ਲੱਗਾ ਸੀ। ਕੈਪਟਨ ਸਰਕਾਰ ਵੇਲੇ ਪਹਿਲਾਂ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਉਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਮਨੀਸ਼ਾ ਗੁਲਾਟੀ ਨੇ ਕਾਰਵਾਈ ਨਾ ਹੋਣ ਉਤੇ ਧਰਨੇ ਉਤੇ ਬੈਠਣ ਦੀ ਵੀ ਚਿਤਾਵਨੀ ਦਿੱਤੀ ਸੀ, ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਇਸ ਮਸਲੇ ‘ਤੇ ਚੁੱਪੀ ਧਾਰ ਲਈ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment