BIG NEWS : ਗਾਇਕ ਕਰਨ ਔਜਲਾ ਅਤੇ ਹਰਜੀਤ ਹਰਮਨ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕੀਤਾ ਤਲਬ

TeamGlobalPunjab
1 Min Read

ਚੰਡੀਗੜ੍ਹ : ਪੰਜਾਬੀ ਗਾਇਕ ਕਰਨ ਔਜਲਾ ਅਤੇ ਹਰਜੀਤ ਹਰਮਨ ਨੂੰ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਇਹ ਸੰਮਨ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ਤੋਂ ਬਾਅਦ ਜਾਰੀ ਕੀਤਾ ਗਿਆ ਹੈ।

ਪੰਡਿਤਰਾਓ ਧਰੇਨਵਰ ਨੇ ਮਹਿਲਾ ਕਮਿਸ਼ਨ ਪੰਜਾਬ ਨੂੰ ਕਰਨ ਔਜਲਾ ਅਤੇ ਹਰਜੀਤ ਹਰਮਨ ਦੀ ਆਵਾਜ਼ ਵਿਚ ਸ਼ਰਾਬ’ ਨਾਂਅ ਦਾ ਗਾਣਾ ਇਕ ਮਿਊਜ਼ਿਕ ਕੰਪਨੀ ਵਲੋਂ ਜਾਰੀ ਕੀਤਾ ਗਿਆ ਹੈ, ਉਸ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ ।

ਪੰਡਿਤਰਾਓ ਧਰੇਨਵਰ ਦਾ ਕਹਿਣਾ ਹੈ ਕਿ ਇਸ ਗਾਣੇ ਵਿਚ ਔਰਤਾਂ ਦੀ ਸ਼ਰਾਬ, ਨਸ਼ੇ ਅਤੇ ਬੰਦੂਕ ਨਾਲ ਤੁਲਨਾ ਕਰ ਕੇ ਔਰਤਾਂ ਦੀ ਬੇਇੱਜ਼ਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਮਹਿਲਾ ਕਮਿਸ਼ਨ ਪੰਜਾਬ ਨੇ ਕੰਪਨੀ ਸਮੇਤ ਗਾਇਕ ਹਰਜੀਤ ਹਰਮਨ ਅਤੇ ਕਰਨ ਔਜਲਾ ਨੂੰ 22.09.2021 ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਹੈ।

- Advertisement -

 

 

Share this Article
Leave a comment