ਨੌਦੀਪ ਕੌਰ ਨਾਲ ਪੰਜਾਬ ਮਹਿਲਾ ਕਮਿਸ਼ਨ ਕਰਨਾਲ ਜੇਲ੍ਹ ‘ਚ ਕਰੇਗਾ ਮੁਲਾਕਾਤ

TeamGlobalPunjab
1 Min Read

ਚੰਡੀਗੜ੍ਹ : ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਮਨੀਸ਼ਾ ਗੁਲਾਟੀ 15 ਫ਼ਰਵਰੀ,2021 ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਅਤੇ ਉਹਨਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਸੇਲਵਾਰਾਜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਐਕਟ ਦੀ ਧਾਰਾ 3 (10), (1)(ਐਫ)(ਕੇ) ਅਨੁਸਾਰ ਪੰਜਾਬ ਰਾਜ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗਿਆਦੜ ਦੀ ਵਸਨੀਕ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਦਿਵਾਉਣੀ ਯਕੀਨੀ ਬਣਾਉਣ ਦੇ ਨਾਲ ਹਵਾਲਾਤੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਨੌਦੀਪ ਕੌਰ ਨਾਲ ਹੋਣ ਵਾਲੀ ਮੁਲਾਕਾਤ ਲਈ ਡਾਇਰੈਕਟਰ ਜਨਰਲ ਜੇਲ੍ਹ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਐਕਸ਼ਨ ਟੈਕਨ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।

Share This Article
Leave a Comment