ਮਿਸੀਸਾਗਾ: ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਮਿਸੀਸਾਗਾ ਵਿੱਚ ਸਕਿਉਰਿਟੀ ਗਾਰਡ ਵਜੋਂ ਤਾਇਨਾਤ ਇੱਕ ਪੰਜਾਬ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਪਛਾਣ 28 ਸਾਲਾ ਜਗਰਾਜ ਸਿੰਘ ਵਜੋਂ ਹੋਈ ਹੈ।
ਰਾਏਕੋਟ ਦੇ ਨਥੋਵਾਲ ਦਾ ਰਹਿਣ ਵਾਲਾ ਜਗਰਾਤ ਸਿੰਘ 3 ਮਹੀਨੇ ਪਹਿਲਾਂ ਹੀ ਕੈਨੇਡਾ ਆਇਆ ਸੀ। ਜਗਰਾਜ ਸਟਡੀ ਵੀਜ਼ਾ ‘ਤੇ ਕੈਨੇਡਾ ਪਹੁੰਚਿਆ ਸੀ ਤੇ ਪੜ੍ਹਾਈ ਦੇ ਨਾਲ ਨਾਲ ਉਹ ਮਿਸੀਸਾਗਾ ਦੇ ਯਾਰਡ ਉੱਪਰ ਸਕਿਉਰਿਟੀ ਗਾਰਡ ਵਜੋਂ ਕੰਮ ਕਰਦਾ ਸੀ।
ਬੀਤੀ ਰਾਤ ਕਰੀਬ 11 ਵਜੇ ਕੁੱਝ ਦੋ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਮਿਸੀਸਾਗਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਪਾਲਿਆ ਅਤੇ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।