ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਵਿਗੜੀ ਤਬੀਅਤ, ਕਿਹਾ ‘ਕਿਸੇ ਨੇ ਮੈਨੂੰ ਦਿੱਤਾ ਜ਼ਹਿਰੀਲਾ ਪਦਾਰਥ’

TeamGlobalPunjab
1 Min Read

ਪਟਿਆਲਾ :ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਿਹਾ ਹੈ। ਪੰਜਾਬੀ ਅਦਾਕਾਰ ਦੀਪ ਸਿੱਧੂ ਲੰਬੇ ਸਮੇਂ ਤੋਂ ਸੁਰਖੀਆਂ ਦਾ ਕੇਂਦਰ ਬਣਿਆ ਹੋਇਆ ਹੈ।

ਹਾਲ ਹੀ ‘ਚ ਦੀਪ ਸਿੱਧੂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਕਿਸੇ ਨੇ ਮੈਨੂੰ ਕੋਈ ਜ਼ਹਿਰੀਲਾ ਪਦਾਰਥ ਦੇ ਦਿੱਤਾ ਹੈ  ਜਿਸਦੇ ਕਾਰਨ ਮੇਰੀ ਤਬੀਅਤ ਖਰਾਬ ਹੋ ਗਈ ਹੈ। ਦੂਜੇ ਪਾਸੇ ਉਨ੍ਹਾਂ ਨੇ ਦੱਸਿਆ ਕਿ ਮੈਨੂੰ ਨਹੀਂ ਪਤਾ ਕਿ ਇਹ ਕੌਣ ਕਰ ਰਿਹਾ ਹੈ। ਇਸ ਸਮੇਂ ਮੈਂ ਸਾਰੀਆਂ ਰਾਜਨੀਤਿਕ ਅਤੇ ਸਮਾਜਿਕ ਰੁਕਾਵਟਾਂ ਦੇ ਖਿਲਾਫ ਇਕੱਲਾ ਖੜ੍ਹਾ ਹਾਂ। ਇਹ ਹੁਣ ਮੇਰੀ ਮੇਰੇ ਪਰਿਵਾਰ ਦੇ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ।

ਉਸ ਨੇ ਅੱਗੇ ਲਿਖਿਆ ਕਿ ਮੈਂ ਇਹ ਗੱਲ ਇਸ ਲਈ ਸਾਂਝੀ ਕਰ ਰਿਹਾ ਹਾਂ ਕਿ ਮੈਂ ਸਾਰਿਆਂ ਨੂੰ ਮੌਜੂਦਾ ਅਸਲੀਅਤ ਨਾਲ ਵਾਕਿਫ ਕਰਵਾਉਣਾ ਚਾਹੁੰਦਾ ਹਾਂ, ਜੋ ਕਿ ਮੈਨੂੰ ਖੁਦ ਨੂੰ ਸਮਝ ਨਹੀਂ ਆ ਰਹੀ।

- Advertisement -

Share this Article
Leave a comment