ਕੈਲਗਰੀ: ਕੈਨੇਡਾ ਦੇ ਕੈਲਗਰੀ ਵਿੱਚ ਇੱਕ ਪੰਜਾਬੀ ਜੋੜੇ ਦੀ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉੱਤਰ-ਪੂਰਬੀ ਕੈਲਗਰੀ ਦੇ ਰੈੱਡਸਟੋਨ ਇਲਾਕੇ ਵਿੱਚ ਰਹਿਣ ਵਾਲੇ ਏਕਮਵੀਰ ਸਿੰਘ ਅਤੇ ਉਸਦੀ ਪਤਨੀ ਜੈਸਮੀਨ ਕੌਰ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਬਰਾਮਦ ਕੀਤੀਆਂ ਗਈਆਂ ਹਨ।
ਮ੍ਰਿਤਕ ਜੋੜਾ, ਮੂਲ ਰੂਪ ਵਿੱਚ ਪੰਜਾਬ ਦੇ ਜਗਰਾਉਂ ਖੇਤਰ ਦੇ ਚੌਕੀਮਾਨ ਪਿੰਡ ਦਾ ਰਹਿਣ ਵਾਲਾ ਸੀ। ਕੈਨੇਡਾ ਦੇ ਰੈੱਡਸਟੋਨ ਨੇੜੇ ਰਹਿੰਦਾ ਸੀ। ਇਸ ਘਟਨਾ ਨੇ ਸਥਾਨਿਕ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਕੈਲਗਰੀ ਪੁਲਿਸ ਸਰਵਿਸ ਨੇ ਘਟਨਾ ਨੂੰ ਸ਼ੱਕੀ ਐਲਾਨਿਆ ਹੈ ਅਤੇ ਪੂਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਸੰਭਾਵਿਤ ਅਪਰਾਧਿਕ ਪਹਿਲੂ ਤੋਂ ਇਨਕਾਰ ਨਹੀਂ ਕਰ ਰਹੀ ਹੈ। ਹਾਲਾਂਕਿ, ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਅਤੇ ਫੋਰੈਂਸਿਕ ਸਬੂਤਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਕੈਲਗਰੀ ਪੁਲਿਸ ਜਨਤਾ ਨੂੰ ਅਪੀਲ ਕਰ ਰਹੀ ਹੈ ਕਿ ਇਸ ਮਾਮਲੇ ਨਾਲ ਸਬੰਧਿਤ ਜਾਣਕਾਰੀ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਨਾਲ 403-266-1234 ‘ਤੇ ਸੰਪਰਕ ਕਰਨਾ ਚਾਹੀਦਾ ਹੈ। ਜਿਹੜੇ ਲੋਕ ਆਪਣਾ ਨਾਮ ਗੁਪਤ ਰੱਖਣਾ ਚਾਹੁੰਦੇ ਹਨ, ਉਹ ਕ੍ਰਾਈਮ ਸਟਾਪਰਜ਼ ਨੂੰ 1-800-222-8477 ‘ਤੇ ਜਾਣਕਾਰੀ ਦੇ ਸਕਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

