ਭਗਵੰਤ ਮਾਨ ਵਲੋਂ ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ‘ਚ ਪੰਜਾਬੀ ਨੂੰ ਲਾਜ਼ਮੀ ਕਰਨ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਐਲਾਨ ਕਰਦਿਆਂ ਸਰਕਾਰੀ ਨੌਕਰੀ ਲਈ ਮਾਂ ਬੋਲੀ ਪੰਜਾਬੀ ਲਾਜ਼ਮੀ ਕਰ ਦਿੱਤੀ ਹੈ। ਹੁਣ C ਤੇ D ਦੀਆਂ ਅਸਾਮੀਆਂ ਲਈ  ਪੰਜਾਬੀ ਭਾਸ਼ਾ ਯੋਗਤਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਹੋਵੇਗੀ, ਜਿਸ  ‘ਚ ਘੱਟੋ-ਘੱਟ 50% ਅੰਕ ਲੈਣੇ ਜ਼ਰੂਰੀ ਹੋਣਗੇ। ਇਹ ਫੈਸਲਾ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਐਲਾਨ ਕਰਦਿਆਂ ਕਿਹਾ, ‘ਪੰਜਾਬ ਪੰਜਾਬੀਅਤ ਪਹਿਲਾਂ! ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ‘ਚ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕੀਤਾ ਹੈ…ਟੈਸਟ ‘ਚ ਘੱਟੋ-ਘੱਟ 50% ਅੰਕ ਲਾਜ਼ਮੀ ਹੋਣਗੇ। ਮਾਂ-ਬੋਲੀ ਪੰਜਾਬੀ ਪੂਰੀ ਦੁਨੀਆ ‘ਚ ਸਾਡੀ ਪਹਿਚਾਣ ਹੈ…ਪੰਜਾਬੀ ਨੂੰ ਹਰ ਪੱਖੋਂ ਪ੍ਰਫੁੱਲਿਤ ਕਰਨਾ ਸਾਡੀ ਸਰਕਾਰ ਦਾ ਉਦੇਸ਼ ਹੈ।’

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.