ਅੰਮ੍ਰਿਤਸਰ: ਪੰਜਾਬੀ ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਘਾਟਾ ਪਿਆ ਹੈ। ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ 77 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਗੁਰਮੀਤ ਬਾਵਾ ਨੇ ਅੱਜ ਸਵੇਰੇ ਅੰਮ੍ਰਿਤਸਰ ਸਥਿਤ ਆਪਣੇ ਘਰ ‘ਚ ਆਖਰੀ ਸਾਹ ਲਏ। ਆਪਣੀ ਧੀ ਲਾਚੀ ਬਾਵਾ ਦੇ ਦੇਹਾਂਤ ਤੋਂ ਬਾਅਦ ਗੁਰਮੀਤ ਬਾਵਾ ਬਿਮਾਰ ਰਹਿਣ ਲੱਗ ਪਈ ਸਨ। ਬੀਤੀ ਰਾਤ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਆਈਵੀਵਾਈ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ, ਜਿਥੇ ਅੱਜ ਸਵੇਰੇ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਪੰਜਾਬੀ ਲੋਕ ਗਾਇਕੀ ਵਿਚ 45 ਸਕਿੰਟ ਦੀ ਹੇਕ ਲਾਉਣ ਦਾ ਰਿਕਾਰਡ ਗੁਰਮੀਤ ਬਾਵਾ ਦੇ ਨਾਂਅ ਸੀ ਅਤੇ ਕਈ ਰਾਸ਼ਟਰੀ-ਅੰਤਰਰਾਸ਼ਟਰੀ ਸਨਮਾਨ ਉਨ੍ਹਾਂ ਨੂੰ ਮਿਲ ਚੁੱਕੇ ਸਨ।
ਗਾਇਕ ਦੇ ਦੇਹਾਂਤ ‘ਤੇ ਮੁਖ ਮੰਤਰੀ ਚੰਨੀ ਵਲੋਂ ਟਵੀਟ ਕਰ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Shocked and saddened to hear the news of Gurmeet Bawa Ji’s demise. Her contribution to Punjabi folk music is indelible. My sincere condolences, thoughts & prayers are with her family. pic.twitter.com/y2pj3gjBd5
— Charanjit S Channi (@CHARANJITCHANNI) November 21, 2021