ਨਿਊਜ਼ ਡੈਸਕ: ਵਿਦੇਸ਼ਾਂ ਤੋਂ ਹਰ ਰੋਜ਼ ਪੰਜਾਬੀ ਲੋਕਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਤਾਜ਼ਾ ਮਾਮਲਾ ਕੈਨੇਡਾ ਤੋਂ ਆਇਆ ਹੈ। ਜਿੱਥੇ ਇੱਕ ਪੰਜਾਬੀ ਕੁੜੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਕੁੜੀ ਦੀ ਪਛਾਣ 17 ਸਾਲਾ ਮਨਬੀਰ ਕੌਰ ਵਜੋਂ ਹੋਈ ਹੈ।
ਇਸ ਸਬੰਧੀ ਮ੍ਰਿਤਕ ਦੇ ਪਿਤਾ ਸਰਤਾਜ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਮਨਬੀਰ ਕੌਰ ਮਾਰਚ 2023 ਵਿੱਚ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪੜ੍ਹਾਈ ਕਰਨ ਗਈ ਸੀ ਅਤੇ ਵਰਕ ਪਰਮਿਟ ਲਈ ਅਪਲਾਈ ਕਰਨ ਵਾਲੀ ਸੀ ਜਦੋਂ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾ ਦੇ ਪਿਤਾ ਨੇ ਕਿਹਾ ਕਿ ਮਨਬੀਰ ਕੌਰ ਦੇ ਸਾਰੇ ਅੰਗ ਲੋੜਵੰਦਾਂ ਨੂੰ ਦਾਨ ਕਰ ਦਿੱਤੇ ਜਾਣਗੇ। ਮਨਬੀਰ ਦਾ ਅੰਤਿਮ ਸੰਸਕਾਰ ਸੋਮਵਾਰ, 4 ਅਗਸਤ ਨੂੰ ਬਰੈਂਪਟਨ ਵਿੱਚ ਹੋਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।