ਆਸਟ੍ਰੇਲੀਆ ‘ਚ ਪੰਜਾਬੀ ਭਾਸ਼ਾ ਨੂੰ ਪਹਿਲੀਆਂ 10 ਭਾਸ਼ਾਵਾਂ ‘ਚ ਕੀਤਾ ਸ਼ਾਮਿਲ

Rajneet Kaur
1 Min Read

ਨਿਊਜ਼ ਡੈਸਕ: ਪਿਛਲੇ ਸਮੇਂ ਦੌਰਾਨ ਪੰਜਾਬੀ ਭਾਸ਼ਾ ਦਾ ਆਸਟ੍ਰੇਲੀਆ ਵਿਚ ਵੀ ਮਾਣ-ਤਾਣ ਵਧ ਗਿਆ ਹੈ। ਪੰਜਾਬੀ ਭਾਸ਼ਾ ਨੂੰ ਉਥੋਂ ਦੀਆਂ ਪਹਿਲੀਆਂ 10 ਭਾਸ਼ਾਵਾਂ ‘ਚ ਸ਼ਾਮਿਲ ਕਰ ਲਿਆ ਗਿਆ ਹੈ। ਇਸ ਪਹਿਲ ਨਾਲ ਹੁਣ ਆਸਟ੍ਰੇਲੀਆ ਵਿਚ ਰਹਿਣ ਵਾਲੇ ਸਕੂਲੀ ਵਿਦਿਆਰਥੀ ਵਿਸ਼ੇ ਵਜੋਂ ਪੰਜਾਬੀ ਪੜ੍ਹ ਸਕਣਗੇ।

ਦਸਣਯੋਗ ਹੈ ਕਿ ਆਸਟ੍ਰੇਲੀਆ ’ਚ ਦੂਜੇ ਦੇਸ਼ਾਂ ਤੋਂ ਜਾ ਕੇ ਰਹਿ ਰਹੇ ਲੋਕਾਂ ਨੂੰ ਆਪਣੀ ਮਾਂ ਬੋਲੀ ਨਾਲ ਜੋੜੀ ਰੱਖਣ ਲਈ ਉਥੋਂ ਦੀ ਸਰਕਾਰ ਨੇ ਪੰਜਾਬੀ ਵਿਸ਼ੇ ਨੂੰ ਵਾਧੂ ਵਿਸ਼ੇ ਵਜੋਂ ਮਾਨਤਾ ਦਿੱਤੀ ਹੈ। ਪੰਜਾਬੀ ਭਾਸ਼ਾ ਦੇ ਇਛੁੱਕ ਵਿਦਿਆਰਥੀ ਆਪਣੀ ਮਾਂ ਬੋਲੀ ਦਾ ਵਿਸ਼ਾ ਰੱਖ ਕੇ ਉਸ ਦੀ ਪੜ੍ਹਾਈ ਕਰ ਸਕਦੇ ਹਨ।

ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਸਕੂਲਾਂ ‘ਚ ਪੰਜਾਬੀ ਵਿਸ਼ੇ ਨੂੰ ਵਾਧੂ ਵਿਸ਼ੇ ਵਜੋਂ ਪੜ੍ਹਾਉਣ ਲਈ ਹਫ਼ਤੇ ਦਾ ਆਖ਼ਰੀ ਦਿਨ ਮਿੱਥਿਆ ਗਿਆ ਹੈ। ਅਧਿਆਪਕਾਂ ਵੱਲੋਂ ਹਫ਼ਤੇ ਦੇ ਆਖ਼ਰੀ ਇਕ ਦਿਨ ਪੂਰੇ ਹਫ਼ਤੇ ਦੀ ਪੜ੍ਹਾਈ ਕਰਵਾਈ ਜਾਵੇਗੀ। ਇਸ ਨਾਲ ਵਿਦੇਸ਼ਾਂ ਤੋਂ ਆਏ ਲੋਕ ਆਸਟ੍ਰੇਲੀਆ ’ਚ ਰਹਿ ਕੇ ਵੀ ਆਪਣੀ ਮਾਤ-ਭਾਸ਼ਾ ਨਾਲ ਜੁੜੇ ਰਹਿ ਸਕਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment