ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੀਤੀ ਵੱਡੀ ਮੰਗ

TeamGlobalPunjab
1 Min Read

ਪੰਜਾਬੀ ਦੀ ਸਥਿਤੀ ਸੁਧਾਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੰਜਾਬ ਵਿੱਚ ਪੰਜਾਬੀ ਦੇ, ਸਰਕਾਰ, ਰੋਜ਼ਗਾਰ, ਸਿੱਖਿਆ ਅਤੇ ਪਰਿਵਾਰ ਵਿਚੋਂ ਦਿਨੋ ਦਿਨ ਅਲੋਪ ਹੁੰਦੇ ਜਾਣ ਦੀ ਸਥਿਤੀ ਤੋਂ ਜਾਣੂ ਕਰਵਾਉਣ ਲਈ,ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਕੈਨੇਡਾ ਇਕਾਈ ਵੱਲੋਂ ਇਕ ਬੇਨਤੀ ਪੱਤਰ,ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜਣ ਦੀ ਪਹਿਲ ਕੀਤੀ ਗਈ ਹੈ। ਪੱਤਰ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਗਈ ਹੈ, ਕਿ ਪੰਜਾਬ ਵਿੱਚ ਬੇਗਾਨੀ ਹੁੰਦੀ ਜਾ ਰਹੀ ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਹੁਕਮ ਜਾਰੀ ਕਰਨ। ਇਸ ਪੱਤਰ ਤੇ ਦਸਤਖ਼ਤ ਕਰਨ ਵਾਲਿਆਂ ਵਿੱਚ ਮੋਤਾ ਸਿੰਘ ਝਿਥਾ, ਕਿਰਪਾਲ ਸਿੰਘ ਗਰਚਾ, ਕੁਲਦੀਪ ਸਿੰਘ, ਸਤਨਾਮ ਸਿੰਘ ਜੌਹਲ, ਦਵਿੰਦਰ ਸਿੰਘ ਘਟੌੜਾ ਅਤੇ ਮਿੱਤਰ ਸੈਨ ਮੀਤ ਸ਼ਾਮਿਲ ਹਨ।

ਇਹ ਚਿੱਠੀ ਹੇਠਾਂ ਦਿੱਤੀ ਜਾ ਰਹੀ ਹੈ।

- Advertisement -

ਅਵਤਾਰ ਸਿੰਘ ਸੀਨੀਅਰ ਪੱਤਰਕਾਰ

Share this Article
Leave a comment