ਲੁਧਿਆਣਾ(ਰਜਿੰਦਰ ਅਰੌੜਾ): ਪੰਜਾਬੀ ਲੋਕ ਗਾਇਕ ‘ਕੇ ਦੀਪ’ ਵੀਰਵਾਰ ਸ਼ਾਮ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਨੇ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਦੀਪ ਹਸਪਤਾਲ ਵਿਖੇ ਆਪਣੇ ਆਖਰੀ ਸਾਹ ਲਏ।
ਕੇ ਦੀਪ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਉਮਰ 80 ਦੇ ਕਰੀਬ ਸੀ। ਲੋਕ ਗਾਇਕ ਤੇ ਸਵ. ਜਗਮੋਹਣ ਕੌਰ ਨਾਲ ਉਨ੍ਹਾਂ ਦੀ ਜੋੜੀ ਕਾਫੀ ਮਸ਼ਹੂਰ ਸੀ।
ਕੇ. ਦੀਪ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਮਾਡਲ ਟਾਊਨ ਐਕਸਟੈਸ਼ਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।