ਵਿਦੇਸ਼ ਦੀ ਧਰਤੀ ‘ਤੇ ਇੱਕ ਹੋਰ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ!

TeamGlobalPunjab
1 Min Read

ਨੌਂ ਸਾਲ ਪਹਿਲਾਂ ਮਨੀਲਾ ਵਿੱਚ ਰੋਜ਼ੀ ਰੋਟੀ ਦੀ ਭਾਲ ਲਈ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਮੋਗਾ ਜ਼ਿਲ੍ਹੇ ਦੇ ਪਿੰਡ ਵੱਡਾ ਘਰ ਦਾ ਰਹਿਣ ਵਾਲਾ ਸੀ ਜੋ ਨੌ ਸਾਲ ਪਹਿਲਾਂ ਮਨੀਲਾ ਗਿਆ ਸੀ। ਜਿਸ ਦਾ ਬੀਤੀ ਕੱਲ੍ਹ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੇ ਪਿਤਾ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਰਵੀਰ ਸਿੰਘ ਉਰਫ਼ ਗੋਰਾ ਕੱਲ੍ਹ ਸ਼ਾਮ ਆਪਣੀ ਪਤਨੀ ਨੂੰ ਦਿਵਾਈ ਦਿਵਾਉਣ ਲਈ ਹਸਪਤਾਲ ਜਾ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਇਸ ਹਮਲੇ ਦੌਰਾਨ ਉਨ੍ਹਾਂ ਨੇ ਗੋਰੇ ਨੂੰ ਗੋਲੀਆਂ ਨਾਲ ਭੁੰਨ੍ਹ ਦਿੱਤਾ।

ਮਲਕੀਤ ਸਿੰਘ ਨੇ ਇਸ ਤੋਂ ਬਾਅਦ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇ ਅਤੇ ਉਥੇ ਰਹਿ ਰਹੇ ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਦੇ ਪੁੱਤਰ ਵਾਂਗ ਹੋਰ ਕਿਸੇ ਵੀ ਪਰਿਵਾਰ ਦੇ ਪੁੱਤਰ ਦੀ ਅਰਥੀ ਨਾ ਉੱਠੇ। ਦੱਸਣਯੋਗ ਇਹ ਵੀ ਹੈ ਕਿ ਬੀਤੇ ਦਿਨੀ ਵਿਦੇਸ਼ ਦੀ ਧਰਤੀ ‘ਤੇ ਦੋ ਭਾਰਤੀ ਲੜਕੀਆਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਪਿਛਲੇ ਕੁਝ ਦਿਨਾਂ ਅੰਦਰ ਹੀ ਇਹ ਤੀਸਰੀ ਘਟਨਾ ਹੈ।

- Advertisement -

Share this Article
Leave a comment