100 ਸਾਲ ਦੀ ਉਮਰ ‘ਚ ਉੱਘੇ ਸਾਹਿਤਕ ਜਸਵੰਤ ਸਿੰਘ ਕੰਵਲ ਦਾ ਦੇਹਾਂਤ

TeamGlobalPunjab
2 Min Read

ਮੋਗਾ : ਪੰਜਾਬ ਦੇ ਉੱਘੇ ਸਾਹਿਤਕ ਹਸਤੀ ਜਸਵੰਤ ਸਿੰਘ ਕੰਵਲ ਦਾ 100 ਦੀ ਉਮਰ ‘ਚ ਪਿੰਡ ਢੁਡੀਕੇ ਵਿਖੇ ਦੇਹਾਂਤ ਹੋ ਗਿਆ ਹੈ। ਜਿਸ ਦੀ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਨੇ ਦਿੱਤੀ ਹੈ। ਜਸਵੰਤ ਸਿੰਘ ਕੰਵਲ ਉੱਘੇ ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸਨ। ਉਨ੍ਹਾਂ ਦਾ ਜਨਮ 27 ਜੂਨ 1919 ਨੂੰ ਪਿੰਡ ਢੁੱਡੀਕੇ ਜ਼ਿਲਾ ਮੋਗਾ ਵਿਖੇ ਹੋਇਆ ਸੀ।

ਇਸ ਖਬਰ ਨਾਲ ਜਿਥੇ ਹਲਕੇ ਵਿਚ ਸੋਗ ਦੀ ਲਹਿਰ ਛਾ ਗਿਆ ਉੱਥੇ ਅਜਿਹੀ ਸ਼ਖਸੀਅਤ ਦਾ ਦੁਨੀਆ ਚਲੇ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਕੰਵਲ ਸਾਹਿਬ ਦਾ ਅੰਤਮ ਸਸਕਾਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਢੁਡੀਕੇ ਵਿਖੇ ਹੋਵੇਗਾ ।

ਜਸਵੰਤ ਸਿੰਘ ਕੰਵਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰੂ ਰਾਮਦਾਸ ਦੀ ਨਗਰੀ ਵਿੱਚ ਕਲਰਕੀ ਦੀ ਨੌਕਰੀ ਕੀਤੀ। ਜਿੱਥੇ ਉਹ ਬਾਕੀ ਬਚਦਾ ਸਮਾਂ ਸ਼੍ਰੋਮਣੀ ਕਮੇਟੀ ਦੀ ਲਾਇਬਰੇਰੀ ਵਿੱਚ ਬਿਤਾਉਂਦੇ। ਇਥੇ ਹੀ ਉਨ੍ਹਾਂ ਨੂੰ ਦੁਨੀਆਂ ਦੀਆਂ ਸਭ ਤੋਂ ਵਧੀਆ ਕਿਤਾਬਾਂ, ਨਾਵਲ ਤੇ ਕਹਾਣੀਆਂ ਪੜ੍ਹੀਆਂ। ‘‘ਜੀਵਨ ਕਣੀਆਂ ਦੇ ਪਬਲਿਸ਼ਰ ਨੇ ਹੀ ਉਨ੍ਹਾਂ ਨੂੰ ਨਾਵਲ ਲਿਖਣ ਵੱਲ ਪ੍ਰੇਰਿਤ ਕੀਤਾ।

- Advertisement -

ਭਾਵੁਕ, ਕਾਵਿਕ, ਦਾਰਸ਼ਨਿਕ ਤੇ ਸੂਖਮ ਭਾਵੀ ਜਸਵੰਤ ਸਿੰਘ ਕੰਵਲ ਦਾ ਸਭ ਤੋਂ ਪਹਿਲਾ ਨਾਵਲ ‘ਸੱਚ ਨੂੰ ਫਾਂਸੀ’ 1944 ਵਿੱਚ ਪਾਠਕਾਂ ਦੇ ਹੱਥਾਂ ਵਿੱਚ ਆਇਆ। ਤੇ ਉਸ ਤੋਂ ਬਾਅਦ ਵਿੱਚ ਉਹ ਦਿਨ ਵੀ ਆਏ ਜਦ ਪਾਠਕ ਕੰਵਲ ਦੇ ਨਾਵਲ ਦੀ ਇੰਤਜ਼ਾਰ ਕਰਿਆ ਕਰਦੇ ਸਨ। ਕਹਿ ਨਾਵਲ ਬਾਜ਼ਾਰ ਵਿੱਚ ਆਇਆ ਤੇ ਕਹਿ ਹੱਥੋਂ ਹੱਥ ਵਿਕ ਗਿਆ। ਕੰਵਲ ਦਾ ਸਾਹਿਤਕ ਸਫਰ ਮਲਾਇਆ ਵਿੱਚ ਸ਼ੁਰੂ ਹੋਇਆ ਤੇ ਪੰਜਾਬ ਵਿੱਚ ਪ੍ਰਵਾਨ ਚੜ੍ਹਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਗੈਰ-ਪੰਜਾਬੀ ਲੇਖਕ ਤੋਂ ਪ੍ਰਭਾਵਤ ਹੋ ਕੇ 1941-42 ਵਿੱਚ ਵਾਰਤਕ ਦੀ ਪਹਿਲੀ ਪੁਸਤਕ ‘ਜੀਵਨ ਕਣੀਆਂ’ ਲਿਖੀ ਜਿਸ ਨੇ ਉਨ੍ਹਾਂ ਦੀ ਸਾਹਿਤ ਦੇ ਖੇਤਰ ਵਿੱਚ ਚਰਚਾ ਛੇੜ ਦਿੱਤੀ।

Share this Article
Leave a comment