ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸੁਰਜੀਤ ਪਾਤਰ ਨੇ ਪਦਮ ਸ਼੍ਰੀ ਐਵਾਰਡ ਵਾਪਸ ਕਰਨ ਦਾ ਕੀਤਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਪੰਜਾਬੀ ਦੇ ਉਘੇ ਲੇਖਕ ਅਤੇ ਕਵੀ ਸੁਰਜੀਤ ਪਾਤਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸਮਰਥਨ ਵਿੱਚ ਆਪਣਾ ਪਦਮ ਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਜਿਸ ਸੰਵੇਦਨ-ਹੀਣਤਾ ਅਤੇ ਬੇਕਦਰੀ ਨਾਲ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਹੀ ਮੰਗਾਂ ਦੇ ਸ਼ਾਂਤਮਈ ਅੰਦੋਲਨ ਨਾਲ ਸਲੂਕ ਕੀਤਾ ਹੈ, ਉਸ ਨੇ ਮੇਰੇ ਦਿਲ ਨੂੰ ਠੇਸ ਪਹੁੰਚਾਈ ਹੈ। ਵਾਰ-ਵਾਰ ਕੀਰਤੀਆਂ ਕਿਸਾਨਾਂ ਦੇ ਦੁੱਖ ਨੂੰ ਗੁੰਮਰਾਹ ਹੋਏ ਲੋਕਾਂ ਦੀ ਸਮਝ ਕਹਿ ਕੇ ਇਸ ਲਹਿਰ ਨੂੰ ਨਿਰਾਰਥਕ ਬਣਾਉਣ ਦੀ ਕੋਸ਼ਿਸ਼ ਕਿਸਾਨੀ ਦੀ, ਕਿਰਤ ਦੀ ਅਤੇ ਲੋਕ ਭਾਵਨਾ ਦੀ ਤੌਹੀਨ ਹੈ। ਆਹਤ ਮਨ ਨਾਲ ਮੈਂ ਆਪਣਾ ਪਦਮਸ੍ਰੀ ਸਨਮਾਨ ਮੋੜਨ ਦਾ ਐਲਾਨ ਕਰਦਾ ਹਾਂ।

ਦੱਸ ਦਈਏ ਕਿ ਕਿਸਾਨੀ ਅੰਦੋਲਨ ਨੂੰ ਹਰ ਵਰਗ ਹਰ ਤਬਕੇ ਦਾ ਸਾਥ ਮਿਲ ਰਿਹਾ ਹੈ। ਇਸ ਅੰਦੋਲਨ ਦੀ ਅਗਵਾਈ ਕਰ ਰਹੀਆਂ ਜਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।

Share This Article
Leave a Comment