ਪਿਤਾ ‘ਤੇ ਲੱਗੇ ਫਰਜ਼ੀਵਾੜੇ ਦੇ ਇਲਜ਼ਾਮਾਂ ਵਿਚਾਲੇ ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਸਾਂਝੀ ਕੀਤੀ ਪੋਸਟ, ਲੋਕਾਂ ਨੇ ਕੀਤਾ ਟਰੋਲ

Rajneet Kaur
3 Min Read

ਨਿਊਜ਼ ਡੈਸਕ: ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਇੱਕ ਵਿਅਕਤੀ ਵਲੋਂ ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ  ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਕਰਨ ਦੇ ਦੋਸ਼ ਲੱਗੇ ਹਨ। ਜਿਸ ਤੋਂ ਬਾਅਦ ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਵਿੱਚ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਹ ਵਿਅਕਤੀ ਕੋਈ ਹੋਰ ਨਹੀਂ ਸਗੋਂ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਹਨ। ਫਿਲਹਾਲ ਕਲਾਕਾਰ ਇਨ੍ਹੀਂ ਦਿਨੀਂ ਵਿਵਾਦਾਂ ਦਾ ਹਿੱਸਾ ਬਣੇ ਹੋਏ ਹਨ। ਦਸਣਯੋਗ ਹੈ ਕਿ ਅੰਮ੍ਰਿਤ ਮਾਨ ਦੇ ਪਿਤਾ ‘ਤੇ ਇਲਜ਼ਾਮ ਹਨ ਕਿ ਉਹ ਨਕਲੀ SC ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਵਿੱਚ ਮੁੱਖ ਅਧਿਆਪਕ ਦੀ ਨੌਕਰੀ ਕਰਦੇ ਰਹੇ ਹਨ। ਉਹ ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ ‘ਤੇ ਨੌਕਰੀ ਕਰ ਰਹੇ ਸਨ। ਇਨ੍ਹਾਂ ਸਾਰੇ ਵਿਵਾਦਾਂ ਵਿਚਾਲੇ ਅੰਮ੍ਰਿਤ ਮਾਨ ਵੱਲੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ।

ਅੰਮ੍ਰਿਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਗੀਤ ਸ਼ੀਸ਼ਾ ਦਾ ਲਿੰਕ ਸਾਂਝਾ ਕੀਤਾ ਹੈ। ਇਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਔਨ ਰਿਪੀਟ ।  ਦਸਣਯੋਗ ਹੈ ਕਿ ਪਿਤਾ ਨਾਲ ਜੁੜੀ ਖਬਰ ਸਾਹਮਣੇ ਆਉਣ ਤੋਂ ਬਾਅਦ ਕਲਾਕਾਰ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ।  ਗਾਇਕ ਦੀਆਂ ਸੋਸ਼ਲ ਪੋਸਟਾਂ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਾਪੂ ਨੇ ਕੀ ਕਰਤਾ ਓ ਮਾਈ ਗੌਡ… ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਨੇਚਰ ਮੁੱਢ ਤੋਂ ਰਿਹਾ ਕਲੇਸੀ, ਮੁੰਡਾ ਜੱਟ ਤੇ ਭਾਪਾ ਐਸੀ, ਕੱਲ੍ਹ ਨੂੰ ਸ਼ਹਿਰ ਬਠਿੰਡੇ ਪੇਸ਼ੀ,ਨੀ ਬੰਬੀਹਾ ਬੋਲੇ ।

ਇਸ ਦੌਰਾਨ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ (ਸਕੂਲ ਸਿੱਖਿਆ ਵਿਭਾਗ) ਅਤੇ ਪ੍ਰਮੁੱਖ ਸਕੱਤਰ (ਸਮਾਜਿਕ, ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ) ਨੂੰ ਇਲਜ਼ਾਮ/ਮਾਮਲੇ ਦੀ ਜਾਂਚ ਕਰਨ ਅਤੇ ਕੀਤੀ ਗਈ ਕਾਰਵਾਈ ਬਾਰੇ ਤੱਥਾਂ ਦੇ ਆਧਾਰ ‘ਤੇ ਰਿਪੋਰਟ 21 ਜੂਨ ਤੱਕ ਈਮੇਲ ਰਾਹੀਂ ਜਾਂ ਡਾਕ ਰਾਹੀਂ ਜਾਂ ਪੱਤਰ ਰਾਹੀਂ ਸੌਂਪਣ ਲਈ ਕਿਹਾ ਹੈ। ਦੱਸ ਦਈਏ ਕਿ 31 ਮਈ ਨੂੰ ਅੰਮ੍ਰਿਤ ਮਾਨ ਦੇ ਪਿਤਾ ਦੀ ਰਿਟਾਇਰਮੈਂਟ ਵੀ ਹੋਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment