ਚੰਡੀਗੜ੍ਹ : ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਅੱਜ ‘ਆਪ’ ਪ੍ਰਧਾਨ ਭਗਵੰਤ ਮਾਨ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਅਜੈ ਸਿੰਘ ਲਿਬੜਾ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਆਪ ਦਾ ਪੱਲਾ ਫੜ ਲਿਆ ਹੈ।
ਦਸ ਦਈਏ ਬੀਤੇ ਦਿਨੀਂ ਬਲਦੇਵ ਸਿੰਘ ਜੈਤੋ ਨੇ ਅਨਮੋਲ ਗਗਨ ਦੇ ਪਾਰਟੀ ‘ਚ ਸ਼ਾਮਲ ਹੋਣ ਸਬੰਧੀ ਫੇਸਬੁੱਕ ‘ਤੇ ਪੋਸਟ ਕਰ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਪੋਸਟ ਕਰ ਲਿਖਿਆ, ‘ਅੱਜ ਮੈਨੂੰ ਬਹੁਤ ਖੁਸ਼ੀ ਹੋਈ ਕਿ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੀ ਹੈ। ਪਿਛਲੇ ਜੂਨ ਮਹੀਨੇ ਵਿੱਚ ਹੀ ਮੈਂ ਇਨ੍ਹਾਂ ਦੇ ਘਰ ਇਨਾਂ ਦੇ ਪਿਤਾ ਜੋਧਾ ਸਿੰਘ ਮਾਨ ਜੀ ਦੇ ਸੱਦੇ ਤੇ ਮੁਹਾਲੀ ਵਿਖੇ ਗਿਆ ਸੀ। ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਬੰਧੀ ਲੱਗਭਗ ਦੋ ਘੰਟੇ ਗੱਲਬਾਤ ਹੋਈ । ਅਨਮੋਲ ਕਾਫੀ ਪ੍ਰਭਾਵਿਤ ਹੋਏ । ਮੈਂ ਦਿੱਲੀ ਤੱਕ ਵੀ ਗੱਲ ਪਹੁੰਚਾ ਦਿੱਤੀ ਸੀ ।ਅਖੀਰ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਲਿਆਉਣ ਦਾ ਤੁਹਾਡਾ ਯੋਗਦਾਨ ਵੱਧ ਹੋਵੇਗਾ।’
https://www.facebook.com/BaldevsinghJaito/posts/2351013441867575