ਪੰਜਾਬੀ ਗਾਇਕ ਏਪੀ ਢਿੱਲੋਂ ਫਾਇਰਿੰਗ ਤੋਂ ਬਾਅਦ ਆਏ ਸਾਹਮਣੇ

Global Team
3 Min Read

ਕੈਨੇਡਾ : ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ਼ ਏਪੀ ਢਿੱਲੋਂ ਦੇ ਘਰ ਹੋਈ ਗੋਲੀਬਾਰੀ ਵਾਲੀ ਘਟਨਾ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਸਨੇ ਕਿਹਾ- ਮੈਂ ਬਿਲਕੁੱਲ ਸੁਰੱਖਿਅਤ ਹਾਂ। ਏਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਇੰਸਟਾਗ੍ਰਾਮ ‘ਤੇ ਸੁਰੱਖਿਆ ਬਾਰੇ ਦਿੱਤੀ ਜਾਣਕਾਰੀ

ਪੰਜਾਬ ਦੇ ਗੁਰਦਾਸਪੁਰ ਦੇ ਰਹਿਣ ਵਾਲੇ ਏਪੀ ਢਿੱਲੋਂ ਦੇ ਘਰ ਗੋਲੀਬਾਰੀ ਤੋਂ ਬਾਅਦ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਵਿੱਚ ਉਸਦੇ ਘਰ ਦੇ ਬਾਹਰ ਸੜਿਆ ਹੋਇਆ ਸਮਾਨ ਪਿਆ ਸੀ ਅਤੇ ਵਾਰਦਾਤ ਵਾਲੀ ਥਾਂ ਤੇ ਸਮਾਨ ਬੁਰੀ ਤਰ੍ਹਾਂ ਖਿੱਲਰਿਆ ਹੋਇਆ ਸੀ। ਇਸ ਦੇ ਨਾਲ ਹੀ ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਦੋ ਸੜੇ ਹੋਏ ਵਾਹਨ ਵੀ ਮਿਲੇ ਹਨ।

ਏਪੀ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ (ਇੰਸਟਾਗ੍ਰਾਮ) ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸਨੇ ਲਿਖਿਆ- “ਮੈਂ ਸੁਰੱਖਿਅਤ ਹਾਂ। ਮੇਰੇ ਲੋਕ ਸੁਰੱਖਿਅਤ ਹਨ। ਤੁਹਾਡੇ ਸਾਰਿਆਂ ਦਾ ਧੰਨਵਾਦ ਜਿਨ੍ਹਾਂ ਨੇ ਸਾਡੇ ਨਾਲ ਸੰਪਰਕ ਕੀਤਾ। ਤੁਹਾਡਾ ਸਮਰਥਨ ਹੀ ਸਭ ਕੁਝ ਹੈ।” ਸਾਰਿਆਂ ਲਈ ਸ਼ਾਂਤੀ ਅਤੇ ਪਿਆਰ.”

- Advertisement -

ਦੱਸ ਦਈਏ ਕਿ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਉਰਫ ਏਪੀ ਢਿੱਲੋਂ ਦੇ ਘਰ ਦੇ ਬਾਹਰ ਬੀਤੇ ਦਿਨੀ ਫਾਇਰਿੰਗ ਹੋਈ ਸੀ। ਇਹ ਘਟਨਾ ਕੈਨੇਡਾ ਦੇ ਵੈਨਕੂਵਰ ‘ਚ ਐਤਵਾਰ (01 ਅਗਸਤ) ਨੂੰ ਵਾਪਰੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਂ ਦੇ ਵਿਅਕਤੀ ਨੇ ਕਥਿਤ ਤੌਰ ‘ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਜੁੜਿਆ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।  ਗੋਲੀਬਾਰੀ ਕਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਕੌਣ ਹੈ ਏਪੀ ਢਿੱਲੋਂ?
ਅੰਮ੍ਰਿਤਪਾਲ ਸਿੰਘ ਢਿੱਲੋਂ, ਜੋ ਕਿ ਏ.ਪੀ. ਢਿੱਲੋਂ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਇੱਕ ਪ੍ਰਸਿੱਧ ਇੰਡੋ-ਕੈਨੇਡੀਅਨ ਰੈਪਰ ਹੈ। ਇਹ ਹਮਲਾ ਏ.ਪੀ. ਢਿੱਲੋਂ ਵੱਲੋਂ ਸਲਮਾਨ ਖਾਨ ਨਾਲ ਮਿਊਜ਼ਿਕ ਵੀਡੀਓ “ਓਲਡ ਮਨੀ” ਰਿਲੀਜ਼ ਕਰਨ ਤੋਂ ਕੁਝ ਹਫ਼ਤੇ ਬਾਅਦ ਹੋਇਆ ਹੈ।

ਇਸ ਸਮੇਂ ਉਹ ਪੰਜਾਬੀ ਗੀਤਾਂ ਦਾ ਸਭ ਤੋਂ ਮਸ਼ਹੂਰ ਗਾਇਕ ਹੈ। ਏਪੀ ਢਿੱਲੋਂ ਦੇ ਪ੍ਰਸ਼ੰਸਕਾਂ ਵਿੱਚ ਜਾਨ੍ਹਵੀ ਕਪੂਰ, ਅਨਨਿਆ ਪਾਂਡੇ ਅਤੇ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਸ਼ਾਮਲ ਹਨ।  AP ਢਿੱਲੋਂ ਆਪਣੇ ਸਾਥੀਆਂ ਗੁਰਿੰਦਰ ਗਿੱਲ, ਸ਼ਿੰਦਾ ਕਾਹਲੋਂ ਅਤੇ Gminxr ਨਾਲ ਆਪਣੇ ‘ਰਨ-ਅੱਪ ਰਿਕਾਰਡਸ’ ਲੇਬਲ ਹੇਠ ਗੀਤ ਤਿਆਰ ਕਰਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

- Advertisement -
Share this Article
Leave a comment