ਪੰਜਾਬੀ ਗਾਇਕ ਦਲੇਰ ਮਹਿੰਦੀ  ਪਟਿਆਲਾ ਜੇਲ੍ਹ ਤੋਂ ਰਿਹਾਅ

Rajneet Kaur
2 Min Read

ਪਟਿਆਲਾ: ਪੰਜਾਬੀ ਗਾਇਕ ਦਲੇਰ ਮਹਿੰਦੀ  ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਵੀਰਵਾਰ ਨੂੰ ਹਾਈਕੋਰਟ ਵੱਲੋਂ ਦਲੇਰ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਸਨ। ਜੇਲ੍ਹ ’ਚ ਸ਼ੁੱਕਰਵਾਰ ਦੁਪਹਿਰ ਤੱਕ ਕਾਗਜ਼ੀ ਕਾਰਵਾਈ ਪੂਰੀ ਕੀਤੀ ਗਈ। ਸ਼ਾਮ ਕਰੀਬ ਪੰਜ ਵਜੇ ਉਹ ਜੇਲ੍ਹ ਦੇ ਸਾਹਮਣੇ ਗੇਟ ਤੋਂ ਬਾਹਰ ਆਉਣ ਦੀ ਬਜਾਏ ਦੂਸਰੇ ਗੇਟ ਰਾਹੀਂ ਚਲੇ ਗਏ। ਜੇਲ੍ਹ ਤੋਂ ਰਿਹਾਅ ਹੋਣ ਦੌਰਾਨ ਗਾਇਕ ਨੂੰ ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਯ ਨੇ ਸਿਰੋਪਾ ਦੇ ਕੇ ਸਨਮਾਨਤ ਕੀਤਾ।

ਸ਼ਾਂਡਿਲਯ ਨੇ ਕਿਹਾ ਕਿ ਹਾਈ ਕੋਰਟ ਨੇ ਦਲੇਰ ਮਹਿੰਦੀ ਨੂੰ ਇਨਸਾਫ ਦਿੱਤਾ ਹੈ।  ਜਿਸ ਲਈ ਅਦਾਲਤ ਦਾ ਬਹੁਤ ਬਹੁਤ ਧੰਨਵਾਦ। ਦੱਸ ਦੇਈਏ ਕਿ ਵੀਰੇਸ਼ ਸ਼ਾਂਡਿਲਯ ਤੇ ਦਲੇਰ ਮਹਿੰਦੀ ਪਿਛਲੇ 30 ਸਾਲਾਂ ਤੋਂ ਦੋਸਤ ਹਨ।

ਦੱਸ ਦੇਈਏ ਕਿ ਜੁਲਾਈ ਮਹੀਨੇ ਪਟਿਆਲਾ ਦੇ ਵਧੀਕ ਸ਼ੈਸ਼ਨ ਜੱਜ ਦੀ ਅਦਾਲਤ ਨੇ ਮਹਿੰਦੀ ਦੀ ਸਜ਼ਾ ਖ਼ਿਲਾਫ ਦਾਖ਼ਲ ਅਪੀਲ ਖਾਰਜ ਕੀਤੀ ਸੀ, ਜਿਸ ਤੋਂ ਬਾਅਦ ਉਨਾਂ ਨੂੰ ਜੇਲ੍ਹ ਜਾਣਾ ਪਿਆ।19 ਸਾਲ ਪੁਰਾਣੇ ਮਨੁੱਖੀ ਤਸਕਰੀ ਮਾਮਲੇ ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ ਸੀ। ਇਸ ਫ਼ੈਸਲੇ ਖ਼ਿਲਾਫ ਦਲੇਰ ਨੇ ਅਪੀਲ ਦਾਖ਼ਲ ਕੀਤੀ ਸੀ, ਜਿਸਨੂੰ ਖਾਰਜ ਕਰ ਦਿੱਤਾ ਗਿਆ। ਹਾਈਕੋਰਟ ’ਚ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰ ਕੇ ਚਣੌਤੀ ਦਿੱਤੀ ਤੇ ਉਨ੍ਹਾਂ ਨੂੰ ਸੁਣਾਈ ਗਈ ਸਜ਼ਾ ’ਤੇ ਰੋਕ ਲਗਾਏ ਜਾਣ ਦੀ ਵੀ ਮੰਗ ਕੀਤੀ ਗਈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment